Now Reading
ਅਕਾਲਗੜ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਅਕਾਲਗੜ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਸ੍ਰੀ ਮੁਕਤਸਰ ਸਾਹਿਬ, 4 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਅੱਜ ਦਿਹਾਤੀ ਮਜ਼ਦੂਰ ਸਭਾ ਪਿੰਡ ਇਕਾਈ ਅਕਾਲਗੜ੍ਹ ਨੇ ਕਿਰਤ ਕਾਨੂੰਨ ਵਿਚ ਸੋਧਾ ਕਰਕੇ ਦਿਹਾੜੀ ਦੀ ਸਮਾਂ ਸੀਮਾ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨ, ਖੇਤੀ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਨ ਮੋਦੀ ਸਰਕਾਰ ਦੀਆਂ ਸੰਸਾਰੀਕਰਨ, ਉਦਾਰੀਕਰਨ ਤੇ ਨਿੱਜੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਕਮੇਟੀ ਦੇ ਸੱਦੇ ਮੁਤਾਬਕ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਮਜ਼ਦੂਰਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ, ਤਹਿਸੀਲ ਲੱਖੇਵਾਲੀ ਦੇ ਸਕੱਤਰ ਕਰਮ ਸਿੰਘ ਮਦਰੱਸਾ, ਪਿੰਡ ਇਕਾਈ ਦੇ ਪ੍ਰਧਾਨ ਆਸਾ ਸਿੰਘ ਅਕਾਲਗੜ੍ਹ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਰਤੀ ਜਨ ਵਿਰੋਧੀ ਨੀਤੀਆਂ ਖ਼ਿਲਾਫ਼ ਜੋਰਦਾਰ ਸਾਂਝਾਂ ਸੰਘਰਸ਼ ਵਿੱਢਿਆ ਜਾਵੇਗੀ। ਇਸ ਸੰਬੰਧੀ ਛੇਤੀ ਹੀ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕੀਤੀ ਜਾਵੇਗੀ ਤੇ ਸੰਘਰਸ਼ ਦੀ ਯੋਜਨਾਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕੇਂਦਰ ਤੇ ਪੰਜਾਬ ਸਰਕਾਰ ਵਿਦਿਆ ਰੁਜ਼ਗਾਰ, ਇਲਾਜ ਤੇ ਪੀਣ ਵਾਲੇ ਪਾਣੀ ਵਰਗੀਆਂ ਮੁਢਲੀਆਂ ਸਹੂਲਤਾਂ ਦੇਣ ਤੋਂ ਪੂਰੀ ਤਰਾਂ ਪਾਸਾ ਵੱਟ ਗਈਆ ਹਨ। ਉਪਰੋਕਤ ਆਗੂਆਂ ਨੇ ਦੱਸਿਆ ਕਿ ਪਿੰਡ ‘ਚ ਰਾਸ਼ਨ ਡੀਪੂ ਹੋਲਡਰ ਅਜੇ ਤੱਕ ਪਿੰਡ ਵਿੱਚ ਰਾਸ਼ਨ ਨਾ ਵੰਡਣ ਕਰਕੇ ਭਾਰੀ ਰੋਸ ਜਾਹਰ ਕੀਤਾ ਤੇ ਫੂਡ ਸਪਲਾਈ ਦਫਤਰ ਸਾਹਮਣੇ ਪ੍ਰਦਰਸ਼ਨ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ।

Scroll To Top