
ਡੇਹਲੋਂ 4 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਕੁਲਜੀਤ ਕੌਰ ਗਰੇਵਾਲ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਕਿਸਾਨ ਜਿੱਥੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਲੜਾਈ ਲੜ ਰਹੇ ਹਨ ਉੱਥੋਂ ਦੇਸ਼ ਵਿੱਚ ਵੱਧ ਰਹੀ ਮਹਿੰਗਾਈ, ਬਿਜਲੀ ਦੇ ਕੱਟਾਂ ਤੇ ਸਰਕਾਰ ਦੇ ਫਿਰਕੂ-ਫਾਸ਼ੀਵਾਦੀ ਹਮਲਿਆਂ ਵਿਰੁੱਧ ਵੀ ਸੰਘਰਸ਼ ਕਰਨਗੇ। ਉਨ੍ਹਾ ਕਿਹਾ ਕਿ ਸਰਕਾਰ ਨੂੰ ਅੰਦੋਲਨਕਾਰੀਆਂ ਦੀ ਮੰਗਾਂ ਅੱਗੇ ਝੁਕਣਾ ਹੀ ਪਵੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ ਬਲਦੇਵ ਸਿੰਘ ਧੂਰਕੋਟ, ਚਮਕੌਰ ਸਿੰਘ ਛਪਾਰ, ਨਛੱਤਰ ਸਿੰਘ, ਗੁਰਮੀਤ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ।