
ਡੇਹਲੋਂ, 2 ਜੁਲਾਈ (ਸੰਗਾਰਮੀ ਲਹਿਰ ਬਿਊਰੋ)- ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਤੋਂ ਭੈਣਾਂ ਤੇ ਵੀਰਾਂ ਦਾ ਵੱਡਾ ਕਾਫਲਾ ਅੱਜ ਸਿੰਘੂ ਬਾਰਡਰ ‘ਤੇ ਚੱਲ ਰਹੇ ਅੰਦੋਲਨ ‘ਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਕਾਫਲੇ ਦੀ ਅਗਵਾਈ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਮਹਿੰਦਰ ਕੌਰ, ਗੁਰਬਚਨ ਕੌਰ ਨੇ ਕੀਤੀ। ਕਾਫਲੇ ਦੀ ਰਵਾਨਗੀ ਤੋਂ ਪਹਿਲਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੋਹੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਜਿੰਨਾ ਚਿਰ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਉਂਨਾਂ ਚਿਰ ਇਸੇ ਤਰਾਂ ਲੋਕਾਂ ਦੇ ਕਾਫਲੇ ਚੱਲ ਰਹੇ ਅੰਦੋਲਨ ‘ਚ ਸ਼ਾਮਲ ਹੁੰਦੇ ਰਹਿਣਗੇ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਅੰਦੋਲਨ ਨੂੰ ਲੀਹ ਤੋਂ ਲਾਉਣ ਲਈ ਫਿਰਕੂ ਪੱਤਾ ਖੇਡ ਰਹੀ ਹੈ ਪਰ ਦੇਸ਼ ਦੇ ਕਿਰਤੀ ਲੋਕ ਸਰਕਾਰ ਦੀਆਂ ਚਾਲਾਂ ਸਫ਼ਲ ਨਹੀਂ ਹੋਣ ਦੇਣਗੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਪਰਮਜੀਤ ਕੌਰ, ਕਰਮਜੀਤ ਕੌਰ, ਜਸਪ੍ਰੀਤ ਕੌਰ, ਸੁਖਵਿੰਦਰ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਬਲਦੇਵ ਸਿੰਘ ਧੂਰਕੋਟ, ਅਮਰਜੀਤ ਸਿੰਘ ਸਹਿਜਾਦ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮਨਜੀਤ ਸਿੰਘ ਗੁੱਜਰਵਾਲ, ਚਰਨਜੀਤ ਸਿੰਘ ਗਰੇਵਾਲ, ਗੁਰਮੀਤ ਸਿੰਘ, ਛੋਟਾ ਬੱਚਾ ਜੋਬਨਦੀਪ ਸਿੰਘ, ਨੱਛਤਰ ਸਿੰਘ, ਬਿਕਰ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਮੀਤ ਸਿੰਘ ਪੰਮੀ, ਚਮਕੌਰ ਸਿੰਘ ਛਪਾਰ, ਤਰਲੋਚਨ ਸਿੰਘ ਛਪਾਰ, ਬਲਜੀਤ ਸਿੰਘ ਘੰਗਰਾਣਾ, ਹਰਭਜਨ ਸਿੰਘ ਸਦੀਲਾ, ਜਤਿੰਦਰ ਸਿੰਘ, ਭਗਵੰਤ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਰਘਵੀਰ ਸਿੰਘ ਆਸੀ ਕਲਾਂ, ਗੁਲਜਾਰ ਸਿੰਘ, ਗੁਰਉਪਦੇਸ਼ ਸਿੰਘ, ਸ਼ਿੰਦਰਪਾਲ ਸਿੰਘ, ਸਾਹਦੀਪ ਯਾਦਵ, ਸੈਡੀ ਜੜਤੌਲੀ, ਬੱਬੂ ਜੜਤੌਲੀ, ਚਤਰ ਸਿੰਘ, ਗੁਰਦੇਵ ਸਿੰਘ ਆਸੀ, ਸੋਹਣ ਸਿੰਘ, ਹਰਬਿਲਾਸ ਸਿੰਘ, ਜਤਿੰਦਰ ਸਿੰਘ, ਗੁਰਚਰਨ ਸਿੰਘ, ਹਾਕਮ ਸਿੰਘ, ਸਵਰਨਜੀਤ ਸਿੰਘ ਕਾਕਾ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।