Now Reading
ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਲਗਾਤਾਰ ਧਰਨਾ ਜਾਰੀ

ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਲਗਾਤਾਰ ਧਰਨਾ ਜਾਰੀ

ਡੇਹਲੋਂ, 5 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਚੱਲ ਰਹੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਜਰਨੈਲ ਕੌਰ, ਰਜਿੰਦਰ ਕੌਰ ਤੇ ਮਹਿੰਦਰ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੀ ਚਿੰਤਾ ਛੱਡ ਕੇ ਦੇਸ਼ ਦੇ ਕਰੋੜਾਂ ਲੋਕਾਂ ਦੇ ਭਵਿਖ ਦਾ ਫਿਕਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰ ਦੀਆ ਕਾਰਪੋਰੇਟ ਪੱਖੀ ਨੀਤੀਆਂ ਦੇਸ਼ ਦੇ ਲੋਕਾਂ ਤੋਂ ਜਿਉਂਦੇ ਰਹਿਣ ਦਾ ਹੱਕ ਵੀ ਖੋ ਲੈਣਗੀਆਂ। ਜਿਸ ਨੂੰ ਦੇਸ਼ ਦੇ ਕਿਰਤੀ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰੀਕ ਸਿੰਘ ਜੜਤੌਲੀ, ਨੱਛਤਰ ਸਿੰਘ, ਹਾਕਮ ਸਿੰਘ ਬਾਰਾ ਸਿੰਘ, ਗੁਰਮੀਤ ਸਿੰਘ, ਛੋਟੀ ਬੱਚੀ ਕੀਰਤ ਕੌਰ ਆਦਿ ਹਾਜ਼ਰ ਸਨ।

Scroll To Top