Now Reading
ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਅੰਦੋਲਨ ਦੇ 9 ਮਹੀਨੇ ਹੋਏ ਪੂਰੇ

ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਅੰਦੋਲਨ ਦੇ 9 ਮਹੀਨੇ ਹੋਏ ਪੂਰੇ

ਡੇਹਲੋਂ, 30 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਲਗਾਏ ਪੱਕੇ ਮੋਰਚੇ ਦੇ ਅੱਜ 9 ਮਹੀਨੇ ਪੂਰੇ ਹੋ ਗਏ। ਅੱਜ ਦੇ ਧਰਨੇ ਦੀ ਪ੍ਰਧਾਨਗੀ ਰਜਿੰਦਰ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਗੁਰਉਪਦੇਸ਼ ਸਿੰਘ ਘੁੰਗਰਾਣਾ ਤੇ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਕੁਲਜੀਤ ਕੌਰ ਗਰੇਵਾਲ਼ ਨੇ ਕਿਹਾ ਕਿ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਅੰਦੋਲਨ ਨੇ ਆਪਣੇ 9 ਮਹੀਨੇ ਪੂਰੇ ਕਰ ਲਏ ਹਨ। ਇਸ ਲਈ ਇਲਾਕੇ ਦੇ ਬਹਾਦਰ ਲੋਕ ਵਿਧਾਈ ਦੇ ਪਾਤਰ ਹਨ। ਇਹਨਾਂ ਬਹਾਦਰ ਲੋਕਾਂ ਅੱਗੇ ਅਡਾਨੀਆਂ ਨੂੰ ਆਪਣੀ ਖੁਸ਼ਕ ਬੰਦਰਗਾਹ ਤੋਂ ਬੋਰਡ ਉਤਾਰ ਕੇ ਇਸ ਨੂੰ ਬੰਦ ਕਰਨ ਦਾ ਐਲਾਨ ਕਰਨਾ ਪਿਆ। ਜੋ ਕਿ ਲੋਕਾਂ ਦੀ ਕਾਰਪੋਰੇਟ ਘਰਾਣਿਆਂ ਵਿਰੁੱਧ ਜਿੱਤ ਵੱਲ ਵਧਿਆ ਇਕ ਕਦਮ ਸਾਬਤ ਹੋਇਆ ਹੈ। ਉਹਨਾਂ ਕਿਹਾ ਕਿ ਜਿੰਨਾ ਚਿਰ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉੱਨਾਂ ਚਿਰ ਅੰਦੋਲਨ ਜਾਰੀ ਰਹੇਗਾ। ਉਹਨਾਂ ਪਾਵਰਕੌਮ ਦੀ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਜੇ ਉਹਨਾ ਪਿੰਡਾਂ ਵਿਚ ਸਮਾਰਟ ਮੀਟਰ ਲਾਉਣ ਲਈ ਮੁਲਾਜ਼ਮ ਭੇਜੇ ਤਾਂ ਉਹਨਾਂ ਦਾ ਜ਼ਬਰਦਸਤ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਦਵਿੰਦਰ ਸਿੰਘ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਕਰਮ ਸਿੰਘ ਗੁੱਜਰਵਾਲ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਨੰਬਰਦਾਰ ਨਿਰਭੈ ਸਿੰਘ , ਹਰਜੀਤ ਸਿੰਘ, ਨੱਛਤਰ ਸਿੰਘ, ਗੁਰਤਾਜ ਸਿੰਘ, ਚਰਨਜੀਤ ਸਿੰਘ ਗਰੇਵਾਲ਼, ਕਰਨੈਲ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ ਆਦਿ ਹਾਜਰ ਸਨ।

Scroll To Top