

ਡੇਹਲੋਂ, 10 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਪੰਜਾਬ ਵੱਲੋਂ ਲੋਕਾਂ ਦੀ ਸਿਹਤ ਦੀ ਬੇਹਤਰੀ ਲਈ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸਹਿਯੋਗ ਨਾਲ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਲਗਾਤਾਰ ਧਰਨੇ ਤੇ ਦਿਲ, ਸ਼ੂਗਰ ਤੇ ਅੱਖਾਂ ਦੀਆਂ ਬਿਮਾਰੀ ਦਾ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਕਰਨੈਲ ਸਿੰਘ ਕਿਲ੍ਹਾ ਰਾਏਪੁਰ ਨੇ ਕੀਤਾ।
ਇਸ ਮੌਕੇ ਤੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਕੁਲਵੰਤ ਸਿੰਘ, ਡਾਕਟਰ ਹਰਜੋਤ ਸਿੰਘ, ਡਾ. ਅਮਨ, ਅੱਖਾਂ ਦੇ ਮਾਹਿਰ ਡਾਕਟਰ ਸੁਮੀਤ ਸਿੰਘ ਸਰਾਂ, ਡਾਕਟਰ ਅਮਨਦੀਪ ਕੌਰ ਨੇ ਮਰੀਜ਼ਾਂ ਦਾ ਚੈਕਅਪ ਕਰਕੇ ਉਹਨਾਂ ਨੂੰ ਫ੍ਰੀ ਦਵਾਈਆਂ ਦਿੱਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜੁਆਇੰਟ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਲੋਕਾਂ ਦੀ ਸਿਹਤ ਦੀ ਬੇਹਤਰੀ ਲਈ ਅਕਸਰ ਅਜਿਹੇ ਕੈਂਪ ਲਗਾਉਂਦੀ ਰਹਿੰਦੀ ਹੈ। ਉਹਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਲੋਕਾਂ ਦੀ ਸਿਹਤ ਨੂੰ ਠੀਕ ਰੱਖਣ ਦੀ ਗਾਰੰਟੀ ਸਰਕਾਰ ਲੈਂਦੀ। ਪਰ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਸਿਹਤ ਸਹੂਲਤਾਂ ਦੇਣ ਤੋਂ ਆਪਣੇ ਹੱਥ ਪਿੱਛੇ ਖਿੱਚ ਰਹੀ ਹੈ। ਉਹਨਾਂ ਮੰਗ ਕੀਤੀ ਕਿ ਸਿਹਤ ਸਹੂਲਤਾਂ ਲਈ ਸਰਕਾਰ ਆਪਣੇ ਬਜਟ ਵਿੱਚ ਵਾਧਾ ਕਰੇ ਤਾਂ ਜੋ ਲੋਕ ਵੱਡੇ ਹਸਪਤਾਲਾਂ ਦੀ ਲੁੱਟ ਤੋਂ ਬਚ ਸਕਣ। ਇਸ ਮੌਕੇ ਸੰਯੁਕਤ ਮੋਰਚੇ ਦੇ ਆਗੂਆਂ ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਏ ਡਾਕਟਰਾਂ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਡਾ. ਭਗਵੰਤ ਸਿੰਘ ਬੰੜੂਦੀ, ਡਾ ਭਗਤ ਸਿੰਘ, ਡਾ. ਕੇਸਰ ਸਿੰਘ ਧਾਦਰਾਂ, ਡਾ. ਹਰਬੰਸ ਸਿੰਘ, ਡਾ. ਮਨਪ੍ਰੀਤ ਕੌਰ, ਡਾ. ਰਮਨਦੀਪ ਕੌਰ, ਡਾ. ਜਸਵਿੰਦਰ ਸਿੰਘ ਜੜਤੌਲੀ, ਡਾ. ਹਰਦੀਪ ਸਿੰਘ ਫੱਲੇਵਾਲ, ਡਾ. ਰੂਪ ਸਿੰਘ ਬੱਸੀਆਂ, ਪੀ ਆਰ ਓ ਆਤਮਜੀਤ ਸਿੰਘ, ਈਸੀਜੀ ਟੈਕਨੀਸ਼ੀਅਨ ਅਮਨ ਮੈਥੀਊ, ਸੁਖਜਿੰਦਰ ਸਿੰਘ, ਸੰਚਿਤ, ਲਿਵੇਸ਼, ਸ਼ਿਵਯਮ, ਮੀਨੂ, ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਅਮਨਦੀਪ ਕੌਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜਗਤਾਰ ਸਿੰਘ ਚਕੋਹੀ, ਦਵਿੰਦਰ ਸਿੰਘ,ਮਲਕੀਤ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਨੰਬਰਦਾਰ ਨਿਰਭੈ ਸਿੰਘ , ਬਲਵਿੰਦਰ ਸਿੰਘ ਜੱਗਾਂ, ਹਰਜੀਤ ਸਿੰਘ, ਨੱਛਤਰ ਸਿੰਘ, ਗੁਰਜੀਤ ਸਿੰਘ ਪੰਮੀ, ਰਘਵੀਰ ਸਿੰਘ ਆਸੀ, ਕਰਮ ਸਿੰਘ ਗਰੇਵਾਲ਼, ਬਲਜੀਤ ਸਿੰਘ, ਮਨਜੀਤ ਸਿੰਘ ਸ਼ੰਕਰ, ਬਲਜੀਤ ਸਿੰਘ ਖੱਟੜਾ, ਗੁਰਤਾਜ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ ਆਦਿ ਹਾਜ਼ਰ ਸਨ।