
ਡੇਹਲੋਂ, 1 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਅਡਾਨੀ ਗਰੁਪ ਨੂੰ ਇਕ ਹੋਰ ਝੱਟਕਾ ਲੱਗਿਆ ਜਦੋਂ ਇਕ ਕੰਪਨੀ ਪੰਜਾਬ ਕਨਟੇਨਰ ਸਰਵਿਸ ਆਪਣੀਆਂ ਹੈਵੀ ਮਸ਼ੀਨਾਂ ਵਾਪਸ ਲੈ ਗਈ। ਕੰਪਨੀ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਕਿ ਉਹਨਾਂ ਦੀ ਕੰਪਨੀ ਕਦੇ ਵੀ ਅਡਾਨੀ ਤੇ ਅੰਬਾਨੀ ਗਰੁਪ ਨਾਲ ਕੋਈ ਵੀ ਵਪਾਰਕ ਸਾਂਝ ਨਹੀਂ ਰੱਖੇਗੀ ਅਤੇ ਕਿਸਾਨਾਂ ਦੇ ਅੰਦੋਲਨ ਦਾ ਜਿੱਤ ਤੱਕ ਸਾਥ ਦੇਵੇਗੀ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਗੁਰਉਪਦੇਸ਼ ਸਿੰਘ ਘੁੰਗਰਾਣਾ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਹੁਣ ਦੇਸ਼ ਵਿੱਚ ਕਾਰਪੋਰੇਟ ਘਰਾਣਿਆਂ ਖ਼ਾਸ ਤੌਰ ਤੇ ਅਡਾਨੀ ਤੇ ਅੰਬਾਨੀ ਗਰੁਪ ਦਾ ਸਮਾਜਿਕ ਬਾਈਕਾਟ ਸ਼ੁਰੂ ਹੋ ਗਿਆ ਹੈ। ਪਹਿਲਾ ਅਡਾਨੀਆਂ ਦਾ ਵਪਾਰੀਆਂ ਵੱਲੋਂ ਬਾਈਕਾਟ ਕੀਤਾ ਸੀ ਹੁਣ ਇਸ ਗਰੁਪ ਨਾਲ ਠੇਕੇ ਤੇ ਕੰਮ ਕਰਦੇ ਹੋਰ ਕੰਪਨੀਆਂ ਵੀ ਆਪਣੇ ਹੱਥ ਪਿੱਛੇ ਖਿੱਚ ਰਹੀਆਂ ਹਨ ਜੋ ਕਿ ਅੰਦੋਲਨ ਦੀ ਚੜਦੀ ਕਲਾ ਦਾ ਪ੍ਰਤੀਕ ਹਨ।
ਉਹਨਾਂ ਕਿਹਾ ਕਿ ਇਕ ਦਿਨ ਅਡਾਨੀ ਤੇ ਅੰਬਾਨੀ ਗਰੁੱਪ ਇਕੱਲਾ ਪੈ ਜਾਵੇਗਾ ਤੇ ਇਸ ਦਾ ਪੂਰੀ ਦੁਨੀਆ ਵਿੱਚ ਵਿਰੋਧ ਹੋਵੇਗਾ। ਉਹਨਾਂ ਕਿਹਾ ਕਿ ਉਹਨਾਂ ਦਾ ਛੋਟੇ ਵਪਾਰੀਆਂ ਨਾਲ ਕੋਈ ਵਿਰੋਧ ਨਹੀਂ। ਇਥੇ ਚੱਲ ਰਹੇ ਲਗਾਤਾਰ ਧਰਨੇ ਦੀ ਪ੍ਰਧਾਨਗੀ ਮਹਿੰਦਰ ਕੌਰ, ਅਮਨਦੀਪ ਕੌਰ ਤੇ ਸੁਖਵਿੰਦਰ ਕੌਰ ਨੇ ਕੀਤੀ। ਇਸ ਮੌਕੇ ਹੋਰਨਾ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰੀਕ ਸਿੰਘ ਜੜਤੌਲੀ, ਮਲਕੀਤ ਸਿੰਘ, ਗੁਲਜ਼ਾਰ ਸਿਰ, ਬਿਕਰ ਸਿੰਘ, ਨੰਬਰਦਾਰ ਨਿਰਭੈ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮਨਜੀਤ ਸਿੰਘ ਗੁੱਜਰਵਾਲ, ਹਰਜੀਤ ਸਿੰਘ, ਮਲਕੀਤ ਸਿੰਘ, ਨਛਅਤਰ ਸਿੰਘ, ਚਮਕੌਰ ਸਿੰਘ ਛਪਾਰ, ਰਣਧੀਰ ਸਿੰਘ, ਰਾਜਵੀਰ ਸਿੰਘ, ਕਰਨੈਲ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਗੁਰਤਾਜ ਸਿੰਘ ਤਾਜੀ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਜੀਤ ਸਿੰਘ ਪੰਮੀ, ਗੁਰਉਪਦੇਸ਼ ਸਿੰਘ ਘੁੰਗਰਾਣਾਂ, ਬਲਜੀਤ ਸਿੰਘ, ਭਗਵੰਤ ਸਿੰਘ, ਗੁਲਜ਼ਾਰ ਸਿੰਘ, ਸ਼ਾਹਦੀਪ ਯਾਦਵ, ਹਰਬਿਲਾਸ ਸਿੰਘ, ਸੈਡੀ ਜੜਤੌਲੀ, ਭਜਨ ਸਿੰਘ, ਹਾਕਮ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ ਸ਼ੰਕਰ ਆਦਿ ਹਾਜ਼ਰ ਸਨ।