
ਡੇਹਲੋ, 28 ਮਈ (ਸੰਗਰਾਮੀ ਲਹਿਰ ਬਿਊਰੋ)- ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਅਮਨਦੀਪ ਕੌਰ, ਕੁਲਜੀਤ ਕੌਰ ਗਰੇਵਾਲ ਤੇ ਸੁਖਵਿੰਦਰ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰੀਕ ਸਿੰਘ ਜੜਤੌਲੀ ਨੇ ਆਖਿਆਂ ਕਿ ਮੋਦੀ ਸਰਕਾਰ ਨੂੰ ਹੱਡ ਧਰਮੀ ਛੱਡ ਕੇ ਅੰਦੋਲਨਕਾਰੀ ਕਿਰਤੀ ਕਿਸਾਨਾਂ ਦੀ ਗੱਲ ਮੰਨ ਕੇ ਪਾਸ ਕੀਤੇ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀ ਗੱਲ ਨਾ ਮੰਨੀ ਤਾਂ ਲੋਕ ਮੋਦੀ ਸਰਕਾਰ ਨੂੰ ਸੱਤਾ ਤੋਂ ਪਾਸੇ ਕਰ ਦੇਣਗੇ। ਆਗੂ ਨੇ ਲੋਕਾਂ ਅਪੀਲ ਕੀਤੀ ਕਿ ਚੱਲ ਰਹੇ ਮੋਰਚਿਆਂ ‘ਤੇ ਵੱਡੀ ਗਿਣਤੀ ਵਿੱਚ ਪੁੰਹਚਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜਸਪ੍ਰੀਤ ਕੌਰ, ਪਰਮਜੀਤ ਕੌਰ, ਮੋਨਿਕਾ ਢਿੱਲੋ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਲਵਪ੍ਰੀਤ ਸਿੰਘ , ਕਰਨੈਲ ਸਿੰਘ, ਸਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਬਲਦੇਵ ਸਿੰਘ ਧੂਰਕੋਟ, ਚਮਕੌਰ ਸਿੰਘ ਛਪਾਰ, ਦਰਸ਼ਨ ਸਿੰਘ ਛਪਾਰ, ਮਨਜੀਤ ਸਿੰਘ ਗੁੱਜਰਵਾਲ, ਸਾਬਕਾ ਐਮਸੀ ਹਰਭਜਨ ਸਿੰਘ ਸਦੀਲਾ, ਜਗਮੇਲ ਸਿੰਘ ਮਲੌਦ, ਕਰਨੈਲ ਸਿੰਘ ਰਾਮਗੜ੍ਹ ਸਰਦਾਰਾ, ਕਾਕਾ ਜੋਬਨਦੀਪ ਸਿੰਘ, ਬੱਚੀ ਸੁਰੀਤ ਕੌਰ, ਗੁਰਦੇਵ ਸਿੰਘ ਆਸੀ, ਹਰਵਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ ਸਾਇਆ, ਰਣਧੀਰ ਸਿੰਘ, ਗੁਰਉਪਦੇਸ ਸਿੰਘ, ਦਵਿੰਦਰ ਸਿੰਘ, ਗੁਰਮੀਤ ਸਿੰਘ ਕਿਲ੍ਹਾ ਰਾਏਪੁਰ, ਮਹਿੰਦਰ ਸਿੰਘ, ਸੈਡੀ ਜੜਤੌਲੀ, ਕਰਨੈਲ ਸਿੰਘ, ਗੂੱਡੂ ਗਰੇਵਾਲ ਬਿਕਰ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਸੁਖਦੇਵ ਸਿੰਘ, ਗੁਰਮੀਤ ਸਿੰਘ ਬੱਲੋਵਾਲ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਕਰਨੈਲ ਸਿੰਘ, ਸਾਬਕਾ ਪੰਚ ਅਮਰਜੀਤ ਸਿੰਘ, ਹਰਬਿਲਾਸ ਸਿੰਘ, ਸੋਹਣ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ ਜਰਖੜ੍ਹ, ਜਰਨੈਲ ਸਿੰਘ ਆਦਿ ਹਾਜ਼ਰ ਸਨ।