ਡੇਹਲੋ, 7 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਕੇਂਦਰ ਦੀ ਮੋਦੀ ਸਰਕਾਰ, ਕਾਲੇ ਕਾਨੂੰਨਾ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ਤੇ ਚੱਲ ਰਹੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਕਰਮਜੀਤ ਕੌਰ, ਮਹਿੰਦਰ ਕੌਰ, ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਸੂਬਾਈ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਤੇ ਜਿਲ੍ਹਾ ਸਕੱਤਰ ਪ੍ਰੋਫੈਸਰ ਪਰਮਜੀਤ ਕੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਨੀ ਬਹਾਨੇ ਕਿਸਾਨਾਂ ਦੀ ਫਸਲ ਖਰੀਦਣ ਤੋਂ ਭੱਜ ਰਹੀ ਹੈ। ਇਹ ਸਰਕਾਰ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਤੇ ਛੱਡ ਕੇ ਆਪਣੀ ਕਾਰਪੋਰੇਟ ਘਰਾਣਿਆਂ ਨੂੰ ਅੰਨੀ ਲੁੱਟ ਕਰਨ ਦੀ ਖੁੱਲ ਦੇਣਾ ਚਾਹੁੰਦੀ ਹੈ। ਉਹਨਾ ਕਿਹਾ ਕਿ ਦੇਸ਼ ਦੇ ਕਿਰਤੀ ਕਿਸਾਨ ਮੋਦੀ ਸਰਕਾਰ ਦੀਆ ਇਹਨਾ ਨੀਤੀਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਮੌਕੇ ਤੇ ਹੋਰਨਾਂ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਡਾ. ਗਗਨਦੀਪ ਕੌਰ, ਸੁਖਵਿੰਦਰ ਕੌਰ, ਚਰਨਜੀਤ ਕੌਰ, ਕੁਲਜੀਤ ਕੌਰ ਗਰੇਵਾਲ਼, ਗੁਰਮੀਤ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਹਰਵਿੰਦਰ ਸਿੰਘ, ਕੁਲੈਕਟਰ ਸਿੰਘ ਨਾਰੰਗਵਾਰ, ਧਰਮਿੰਦਰ ਸਿੰਘ, ਬਲਜੀਤ ਸਿੰਘ ਸਾਇਆ, ਜਰਨੈਲ ਸਿੰਘ, , ਬਿਕਰ ਸਿੰਘ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਗੁਰਉਪਦੇਸ਼ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ ਭੋਮਾ, ਬਲਜੀਤ ਸਿੰਘ ਸਾਇਆ, ਸ਼ਿਦਰਪਾਲ ਸਿੰਘ, ਦਵਿੰਦਰ ਸਿੰਘ ਨਾਰੰਗਵਾਲ, ਮਹਿੰਦਰ ਸਿੰਘ, ਰਣਵੀਰ ਸਿੰਘ, ਅਮਰੀਕ ਸਿੰਘ, ਗੁਲਜ਼ਾਰ ਸਿੰਘ, ਚਤਰ ਸਿੰਘ, ਸੈਡੀ ਜੜਤੌਲੀ, ਜੀਵਨ, ਕਰਨੈਲ ਸਿੰਘ, ਸ਼ਿਦਰਪਾਲ ਸਿੰਘ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਉਜਾਗਰ ਸਿੰਘ, ਰਜਿੰਦਰ ਸਿੰਘ ਭੰਡਾਰੀ, ਕਰਨੈਲ ਸਿੰਘ, ਆਦਿ ਹਾਜ਼ਰ ਸਨ।
