ਡੇਹਲੋ, 28 ਫ਼ਰਵਰੀ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ਤੇ ਚੱਲ ਰਹੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਅਮਨਦੀਪ ਕੌਰ, ਸੁਖਵਿੰਦਰ ਕੌਰ, ਮਹਿੰਦਰ ਕੌਰ ਨੇ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰੋਫੈਸਰ ਜੈਪਾਲ ਸਿੰਘ ਨੇ ਆਖਿਆ ਕਿ ਬੇਸ਼ੱਕ ਇਹ ਅੰਦੋਲਨ ਲੰਮਾ ਹੋ ਗਿਆ, ਪਰ ਅੰਦੋਲਨਕਾਰੀ ਕਿਰਤੀ-ਕਿਸਾਨਾਂ ਵਿੱਚ ਜੋਸ਼ ਮੱਠਾ ਨਹੀਂ ਪਿਆ। ਉਹਨਾ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਜਿੱਤ ਤੋਂ ਬਿਨਾ ਖਤਮ ਨਹੀਂ ਹੋਵੇਗਾ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਸੁਰਜੀਤ ਸਿੰਘ ਸੀਲੋ, ਜਰਨੈਲ ਸਿੰਘ, ਗੁਰਜੀਤ ਸਿੰਘ ਪੰਮੀ ਘੁੰਗਰਾਣਾ, ਪੰਚ ਸਤਵੰਤ ਸਿੰਘ, ਕੁਲੈਕਟਰ ਸਿੰਘ ਨਾਰੰਗਵਾਲ, ਸ਼ਿੰਗਾਰਾ ਸਿੰਘ, ਬਲਜੀਤ ਸਿੰਘ ਸਾਇਆ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਸੁਖਦੀਪ ਸਿੰਘ, ਗੁਰਉਪਦੇਸ਼ ਸਿੰਘ, ਧਰਮਿੰਦਰ ਸਿੰਘ, ਗਿਆਨ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ, ਸ਼ਿੰਗਾਰਾ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ ਸਾਇਆ, ਗੁਰਚਰਨ ਸਿੰਘ ਕਿਲ੍ਹਾ ਰਾਏਪੁਰ, ਅਮਰੀਕ ਸਿੰਘ, ਬਾਬਾ ਬਿੰਦਰ ਸਿੰਘ, ਗੁਲਜ਼ਾਰ ਸਿੰਘ, ਹਰਬਿਲਾਸ ਸਿੰਘ, ਰਾਜੂ, ਸੁਰਜੀਤ ਸਿੰਘ, ਗੁਰਦੀਪ ਸਿੰਘ, ਸਰਬਜੀਤ ਕੌਰ, ਹਰਬਿਲਾਸ ਸਿੰਘ, ਰਾਜੂ ਕਿਲ੍ਹਾ ਰਾਏਪੁਰ, ਬਿਕਰ ਸਿੰਘ, ਕਰਨੈਲ ਸਿੰਘ, ਆਦਿ ਹਾਜ਼ਰ ਸਨ।
