ਸ੍ਰੀ ਮੁਕਤਸਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਸਰਕਾਰ ਦੀ ਅਧਿਆਪਕਾਂ ਵਿਰੋਧੀ ਨੀਤੀ ਦੇ ਿਖ਼ਲਾਫ਼ ਪੰਜਾਬ ਭਰ ਦੇ ਅਧਿਆਪਕਾਂ ਵਲੋਂ ਸੜਕਾਂ ‘ਤੇ ਨਿਕਲ ਕੇ ਕੀਤੇ ਜਾ ਰਹੇ ਅੰਦੋਲਨ ਦੀ ਪੁਰਜ਼ੋਰ ਹਮਾਇਤ ਕੀਤੀ ਗਈ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ, ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਜੱਸੇਆਣਾ, ਜ਼ਿਲ੍ਹਾ ਮੀਤ ਪ੍ਰਧਾਨ ਕਰਮ ਸਿੰਘ ਮਦਰੱਸਾ, ਜ਼ਿਲ੍ਹਾ ਆਗੂ ਅੰਮਿ੍ਤਪਾਲ ਸਿੰਘ ਗੂੜ੍ਹੀ ਸੰਘਰ, ਜ਼ਿਲ੍ਹਾ ਵਿੱਤ ਸਕੱਤਰ ਜਸਵਿੰਦਰ ਸਿੰਘ ਸੰਗੂਧੌਣ, ਜ਼ਿਲ੍ਹਾ ਕਮੇਟੀ ਮੈਂਬਰਾਂ ਸਰਵ ਸਾਥੀ ਲਖਵੀਰ ਸਿੰਘ ਤਖ਼ਤਮਲਾਣਾ ਤੇ ਬਲਵੰਤ ਸਿੰਘ ਸਪਨਾ ਟੇਲਰ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਜਥੇਬੰਦੀ ਹਰ ਤਰ੍ਹਾਂ ਹਮਾਇਤ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਪ੍ਰਣਾਲੀ ਲਈ ਸਰਕਾਰ ਨੇ ਯੋਗ ਬਜਟ ਨਾ ਰੱਖ ਕੇ ਸਰਕਾਰੀ ਸਕੂਲਾਂ ਅਤੇ ਅਧਿਆਪਕਾਂ ਦੀ ਮਾੜੀ ਹਾਲਤ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਸਿੱਖਿਆ ਵਿਰੋਧੀ ਲਏ ਜਾ ਰਹੇ ਫ਼ੈਸਲਿਆਂ ਅਤੇ ਸਿੱਖਿਆ ਮੰਤਰੀ ਦੇ ਅੜੀਅਲ ਰਵੱਈਏ ਿਖ਼ਲਾਫ਼ ਦਿਹਾਤੀ ਮਜ਼ਦੂਰ ਸਭਾ ਜਨਤਕ ਅੰਦੋਲਨ ਵਿੱਢਣ ਲਈ ਮਜਬੂਰ ਹੋਵੇਗੀ | ਉਨ੍ਹਾਂ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਸਰਮਾਏਦਾਰਾਂ ਤੇ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਕੰਮ ਕਰ ਹੀ ਹੈ, ਜਿਸ ਕਾਰਨ ਲਗਾਤਾਰ ਲੋਕ ਵਿਰੋਧੀ ਫ਼ੈਸਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਅਧਿਆਪਕਾਂ ਦੀਆਂ ਮੰਗਾਂ ਨੰੂ ਪ੍ਰਵਾਨ ਕਰੇ ਨਹੀਂ, ਤਾਂ ਸਮੂਹ ਮਜ਼ਦੂਰ ਜਥੇਬੰਦੀਆਂ ਵਲੋਂ ਸਾਂਝਾ ਮੋਰਚਾ ਬਣਾ ਕੇ ਸੰਘਰਸ਼ ਨੰੂ ਤਿੱਖਾ ਕੀਤਾ ਜਾਵੇਗਾ|