
ਮੁਹਾਲੀ, 13 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਮੁਲਾਜ਼ਮ ਮੰਗਾਂ ਦੇ ਸਬੰਧ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਬੋਰਡ ਸ੍ਰੀ ਰਵੀ ਭਗਤ ਨੂੰ ਮੰਗ ਪੱਤਰ ਦੇਣ ਉਪਰੰਤ ਇੰਜਨੀਅਰ ਇਨ ਚੀਫ ਭਗਵੰਤ ਸਿੰਘ ਧਨੋਆ ਅਤੇ ਧਰਮਿੰਦਰ ਸਿੰਘ ਐਕਸੀਅਨ (ਬ) ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਮੰਡੀ ਬੋਰਡ ਦੀ ਮੈਨੇਜਮੈਂਟ ਵੱਲੋਂ ਅਗਲੇ ਹਫ਼ਤੇ ਜਥੇਬੰਦੀ ਨੂੰ ਸਮਾਂ ਦੇ ਕੇ ਮੁਲਾਜ਼ਮ ਮੰਗਾਂ ਦਾ ਹੱਲ ਜਲਦੀ ਕਰਨ ਦਾ ਭਰੋਸਾ ਦਿੱਤਾ ਗਿਆ।