
ਡੇਹਲੋਂ, 13 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਾਲੇ ਕਾਨੂੰਨਾ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ 256ਵੇਂ ਦਿਨ ਅੱਜ ਲਗਾਤਾਰ ਧਰਨੇ ਦੀ ਪ੍ਰਧਾਨਗੀ ਪਰਮਜੀਤ ਕੌਰ ਕਿਲ੍ਹਾ ਰਾਏਪੁਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ ਤੇ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਬੇਸ਼ੱਕ ਅੰਦੋਲਨ ਲੰਮਾ ਹੋ ਗਿਆ ਹੈ ਪਰ ਅੰਦੋਲਨਕਾਰੀ ਨਾ ਥੱਕੇ ਹਨ ਅਤੇ ਨਾ ਹੀ ਅੱਕੇ ਹਨ। ਕਿਰਤੀ ਕਿਸਾਨ ਦੇਸ਼ ਵਿੱਚ ਹਰ ਰੋਜ ਆਪਣੇ ਇਸ ਹੱਕੀ ਅੰਦੋਲਨ ਨੂੰ ਲੋਕਾਂ ਵਿੱਚ ਲੈਕੇ ਜਾ ਰਹੇ ਹਨ, ਜਿਸ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ।ਜਿਸ ਕਰਕੇ ਇਸ ਅੰਦੋਲਨ ਵਿੱਚ ਮੋਦੀ ਸਰਕਾਰ ਦੀ ਹਾਰ ਹੋਵੇਗੀ ਤੇ ਕਿਰਤੀ ਕਿਸਾਨਾਂ ਦੀ ਜਿੱਤ ਹੋਵੇਗੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਕੁਲਜੀਤ ਕੌਰ ਗਰੇਵਾਲ਼, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਅਮਰਜੀਤ ਸਿੰਘ ਸਹਿਜਾਦ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੱਘਰ ਸਿੰਘ ਖੰਡੂਰ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਨੰਬਰਦਾਰ ਨਿਰਭੈ ਸਿੰਘ , ਬਲਵਿੰਦਰ ਸਿੰਘ ਜੱਗਾਂ, ਹਰਜੀਤ ਸਿੰਘ, ਨੱਛਤਰ ਸਿੰਘ, ਮੋਹਣਜੀਤ ਸਿੰਘ, ਚਰਨਜੀਤ ਸਿੰਘ ਗਰੇਵਾਲ਼, ਗੁਰਤਾਜ ਸਿੰਘ, ਸੈਡੀ ਜੜਤੌਲੀ, ਰਾਜਵੀਰ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਬਾਰਾ ਸਿੰਘ, ਭਗਵੰਤ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਮਾਸਟਰ ਗੁਰਨਾਮ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ, ਮਨਜੀਤ ਸਿੰਘ ਸ਼ੰਕਰ ਆਦਿ ਹਾਜਰ ਸਨ।