
ਡੇਹਲੋਂ, 1 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਝੋਨੇ ਦੇ ਫਸਲ ਪੱਕ ਕੇ ਤਿਆਰ ਹੈ ਤੇ ਉਸ ਦੀ ਮੰਡੀਆਂ ਵਿੱਚ ਆਮਦ ਸ਼ੁਰੂ ਹੋ ਗਈ ਹੈ ਪਰ ਕੇਂਦਰ ਸਰਕਾਰ ਵੱਲੋਂ ਸਰਕਾਰੀ ਖਰੀਦ ਹਰ ਸਾਲ ਦੀ ਤਰ੍ਹਾਂ 1 ਅਕਤੂਬਰ ਦੀ ਥਾਂ ਹੁਣ 11 ਅਕਤੂਬਰ ਨੂੰ ਕਰ ਰਹੀ ਹੈ, ਦੇ ਵਿਰੋਧ ਚ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਪੱਕਾ ਮੋਰਚਾ ਲਾਈ ਬੈਠੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ ਤੇ ਅਮਰੀਕ ਸਿੰਘ ਜੜਤੌਲੀ ਨੇ ਅੱਗ ਬਬੂਲਾਂ ਹੁੰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਪੱਕੀ ਫਸਲ ਨਾ ਖਰੀਦ ਕੇ ਕਿਸਾਨ ਵਿਰੋਧੀ ਹੋਣ ਦਾ ਸਾਬੂਤ ਦੇ ਦਿੱਤਾ ਹੈ। ਉਹਨਾਂ ਕਿਹਾ ਕਿ ਜੇ ਮੋਦੀ ਸਰਕਾਰ ਨੇ ਅੱਜ ਤੋਂ ਖਰੀਦ ਸ਼ੁਰੂ ਨਾ ਕੀਤੀ ਤਾਂ ਪਹਿਲਾ ਤੋਂ ਹੀ ਸਰਕਾਰ ਤੋਂ ਅੱਕੇ ਬੈਠੇ ਕਿਰਤੀ ਕਿਸਾਨਾਂ ਦੇ ਗ਼ੁੱਸੇ ਤੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਅੱਕੇ ਕਿਰਤੀ ਕਿਸਾਨਾਂ ਵੱਲੋਂ ਇਸ ਮੌਕੇ ਤੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਗ਼ੁੱਸੇ ਦਾ ਪ੍ਰਗਟਾਵਾ ਵੀ ਕੀਤਾ।
ਅੱਜ ਛੋਟੀ ਬੱਚੀ ਮਨਰੀਤ ਕੌਰ ਦੇ ਜਨਮ ਦਿਨ ਮੌਕੇ ਉਸ ਦੇ ਨਾਨਾ ਜੀ ਸੁਰਜੀਤ ਸਿੰਘ ਸੀਲੋ ਵੱਲੋਂ ਲੱਡੂ ਵੀ ਵੱਡੇ ਗਏ। ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਮੋਰਚੇ ਦੀ ਪ੍ਰਧਾਨਗੀ ਕੁਲਜੀਤ ਕੌਰ ਗਰੇਵਾਲ਼, ਅਮਨਦੀਪ ਕੌਰ ਤੇ ਪਰਮਜੀਤ ਕੌਰ ਨੇ ਕੀਤੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਘਵੀਰ ਸਿੰਘ ਬੈਨੀਪਾਲ, ਅਮਰਜੀਤ ਸਿੰਘ ਸਹਿਜਾਦ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਗੁਰਉਪਦੇਸ਼ ਸਿੰਘ, ਦਵਿੰਦਰ ਸਿੰਘ,ਮਲਕੀਤ ਸਿੰਘ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਨੰਬਰਦਾਰ ਨਿਰਭੈ ਸਿੰਘ , ਹਰਜੀਤ ਸਿੰਘ, ਨੱਛਤਰ ਸਿੰਘ, ਗੁਰਤਾਜ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਕਰਨੈਲ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ ਆਦਿ ਹਾਜ਼ਰ ਸਨ।