Now Reading
ਅੱਕੇ ਥੱਕੇ ਨਹੀਂ ਸਗੋਂ ਹੋਰ ਜੋਸ਼ ਨਾਲ ਸੰਘਰਸ਼ ਦੇ ਮੂਡ ’ਚ ਹਨ ਕਿਸਾਨ

ਅੱਕੇ ਥੱਕੇ ਨਹੀਂ ਸਗੋਂ ਹੋਰ ਜੋਸ਼ ਨਾਲ ਸੰਘਰਸ਼ ਦੇ ਮੂਡ ’ਚ ਹਨ ਕਿਸਾਨ

ਡੇਹਲੋਂ, 7 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਲਗਾਤਾਰ ਧਰਨੇ ਦੀ ਪ੍ਰਧਾਨਗੀ ਰਜਿੰਦਰ ਕੌਰ, ਅਮਨਦੀਪ ਕੌਰ ਤੇ ਮਹਿੰਦਰ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਹਰਿਆਣਾ ਦੀ ਖੱਟਰ ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਹੱਠ ਧਰਮੀ ਛੱਡ ਕੇ ਕਿ ਕਿਰਤੀ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅੱਜ ਫਿਰ ਕਰਨਾਲ ਵਿੱਚ ਹੋਈ ਕਿਸਾਨਾਂ ਦੀ ਰੈਲੀ ਨੇ ਦਰਸਾ ਦਿੱਤਾ ਹੈ ਕਿ ਲੋਕ ਅੰਦੋਲਨ ਤੋਂ ਅਜੇ ਅੱਕੇ ਨਹੀਂ ਉਹ ਤਾਂ ਸਗੋਂ ਹੋਰ ਜੋਸ਼ ਨਾਲ ਸੰਘਰਸ਼ ਦੇ ਮੂਡ ਵਿੱਚ ਹਨ। ਕਿਰਤੀ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਏ ਬਿਨ੍ਹਾਂ ਘਰ ਨਹੀਂ ਪਰਤਣਗੇ।

ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੁਖਵਿੰਦਰ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਬਿਕਰ ਸਿੰਘ, ਨੰਬਰਦਾਰ ਨਿਰਭੈ ਸਿੰਘ , ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮਨਜੀਤ ਸਿੰਘ ਗੁੱਜਰਵਾਲ, ਹਰਜੀਤ ਸਿੰਘ, ਨਛੱਤਰ ਸਿੰਘ, ਕਰਮ ਸਿੰਘ ਗਰੇਵਾਲ਼, ਮੋਹਣਜੀਤ ਸਿੰਘ, ਰਣਧੀਰ ਸਿੰਘ, ਚਰਨਜੀਤ ਸਿੰਘ ਗਰੇਵਾਲ਼, ਰਾਜਵੀਰ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਜੀਤ ਸਿੰਘ ਪੰਮੀ, ਗੁਰਉਪਦੇਸ਼ ਸਿੰਘ ਘੁੰਗਰਾਣਾਂ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਗੁਲਜ਼ਾਰ ਸਿੰਘ, ਸ਼ਾਹਦੀਪ ਯਾਦਵ, ਸੈਡੀ ਜੜਤੌਲੀ, ਭਜਨ ਸਿੰਘ, ਹਾਕਮ ਸਿੰਘ, ਮਨਜੀਤ ਸਿੰਘ ਸ਼ੰਕਰ ਆਦਿ ਹਾਜ਼ਰ ਸਨ।

Scroll To Top