ਜਲੰਧਰ, 8 ਜੂਨ (ਸੰਗਰਾਮੀ ਲਹਿਰ ਬਿਊਰੋ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ ਅਤੇ ਐਕਟਿੰਗ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਉੱਪਰ ਪਟਿਆਲਾ ਵਿਖੇ ਕੀਤੇ ਗਏ ਜਾਲਮਾਨਾ ਪੁਲਸ ਜਬਰ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।
ਅੱਜ ਇਥੋਂ ਜਾਰੀ ਕੀਤੇ ਇੱਕ ਬਿਆਨ ‘ਚ ਸਾਥੀ ਰੰਧਾਵਾ ਅਤੇ ਜਾਮਾਰਾਏ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਵਹਿਸ਼ੀਆਨਾ ਜਬਰ ਦੇ ਦੋਸ਼ੀ ਪੁਲਸ ਅਧਿਕਾਰੀਆਂ ਖ਼ਿਲਾਫ਼ ਸਖਤ ਐਕਸ਼ਨ ਲਿਆ ਜਾਵੇ ਅਤੇ ਰੁਜ਼ਗਾਰ ਪ੍ਰਾਪਤੀ ਦੀ ਆਪਣੀ ਹੱਕੀ ਮੰਗ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੀਆਂ ਮੰਗਾਂ ਫੌਰੀ ਮੰਨੀਆਂ ਜਾਣ।
ਆਰਐਮਪੀਆਈ ਨੇ ਲਾਠੀਚਾਰਜ ਦੀ ਕੀਤੀ ਨਿਖੇਧੀ
