Now Reading
ਆਰਐਮਪੀਆਈ ਵੱਲੋਂ ਨਾਮਵਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਆਰਐਮਪੀਆਈ ਵੱਲੋਂ ਨਾਮਵਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਜਲੰਧਰ, 6 ਮਾਰਚ (ਸੰਗਰਾਮੀ ਲਹਿਰ ਬਿਊਰੋ)- ਰੋਜ਼ਾਨਾ ‘ਅਜੀਤ’ ਦੇ ਕਾਲਮ ਨਵੀਸ, ਸੀਨੀਅਰ ਪੱਤਰਕਾਰ ਸ਼੍ਰੀ ਮੇਜਰ ਸਿੰਘ ਦਰਿਆਪੁਰ (ਮਾਨਸਾ) ਸਦੀਵੀਂ ਵਿਛੋੜਾ ਦੇ ਗਏ ਹਨ। ਉਹ ਪ੍ਰੈਸ ਕਲੱਬ ਜਲੰਧਰ ਦੇ ਜਨਰਲ ਸਕੱਤਰ ਵਜੋਂ ਵੀ ਸ਼ਾਨਦਾਰ ਸੇਵਾਵਾਂ ਦੇ ਰਹੇ ਸਨ। ਲੋਕਾਈ ਦੇ ਮਸਲਿਆਂ ਨਾਲ ਜੁੜੇ ਉਨ੍ਹਾਂ ਦੇ ਸ਼ਾਨਦਾਰ ਕਾਲਮ ਅਤੇ ਬੇਲਾਗ ਰੀਪੋਰਟਿੰਗ ਸਦਕਾ ਉਹ ਰਾਜਸੀ ਤੇ ਬੌਧਿਕ ਹਲਕਿਆਂ ਵਿੱਚ ਬੇਹਦ ਮਕਬੂਲ ਸਨ।
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਅਤੇ ਪੰਜਾਬ ਰਾਜ ਕਮੇਟੀ ਦੇ ਐਕਟਿੰਗ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਉਨ੍ਹਾਂ ਦੇ ਦੁਖਦਾਈ ਵਿਛੋੜੇ ‘ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੇ ਪਰਿਵਾਰ ਅਤੇ ਅਦਾਰੇ ਨਾਲ ਸੰਵੇਦਨਾਵਾਂ ਸਾਂਝੀਆਂ ਕੀਤੀਆਂ।

Scroll To Top