ਤਰਨ ਤਾਰਨ, 8 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜਿਲ੍ਹਾ ਸਕੱਤਰੇਤ ਦੀ ਮੀਟਿੰਗ ਪਾਰਟੀ ਦੇ ਜਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਿਛਲੇ ਦਿਨੀਂ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ’ਤੇ ਗੱਡੀਆ ਚੜ੍ਹਾ ਕੇ ਸ਼ਹੀਦ ਕਰਨ ਦੀ ਜੋਰਦਾਰ ਕੀਤੀ ਨਿੰਦਾ ਕੀਤੀ ਗਈ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਂਜਲੀ ਭੇਟ ਕੀਤੀ ਗਈ। ਮੀਟਿੰਗ ਵਿੱਚ ਪਾਰਟੀ ਦੇ ਸੂਬਾਈ ਐਕਟਿੰਗ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਵਿਸਥਾਰ ਪੂਰਵਕ ਰਾਜਨੀਤਕ ਰਿਪੋਰਟ ਅਤੇ ਪਾਰਟੀ ਵੱਲੋਂ ਆਉਣ ਵਾਲੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ। ਜਾਮਾਰਾਏ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨਵਉਦਾਰਵਾਦੀ ਨੀਤੀਆਂ ਨੂੰ ਬੇਸ਼ਰਮੀ ਨਾਲ ਲਾਗੂ ਕਰ ਰਹੀ ਹੈ, ਜਿਨ੍ਹਾਂ ਨੀਤੀਆਂ ਕਾਰਨ ਆਮ ਜਨ ਸਧਾਰਨ ਲੋਕਾਂ ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਵੱਲੋਂ ਉਦਾਰੀਕਰਨ, ਸੰਸਾਰੀਕਰਨ, ਨਿਜੀਕਰਨ ਦੀ ਨੀਤੀਆਂ ਨੂੰ ਦੇਸ਼ ਅੰਦਰ ਕੇਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਤੇਜੀ ਨਾਲ ਲਾਗੂ ਕਰਕੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਪਾਸ ਕੀਤੇ ਹਨ।
ਕਾਲੇ ਕਾਨੂੰਨਾਂ ਖਿਲਾਫ 1 ਸਾਲ ਤੋਂ ਵੱਧ ਸਮੇਂ ਤੋਂ ਕਿਸਾਨ ਮਜ਼ਦੂਰ ਅਤੇ ਹੋਰ ਆਮ ਵਰਗ ਵਾਪਸ ਕਰਾਉਣ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਦੇਸ਼ ਦੇ ਕਿਸਾਨ ਹਰ ਹਾਲਤ ਵਿੱਚ ਮੋਦੀ ਸਰਕਾਰ ਵੱਲੋ ਲਿਆਂਦੇ ਕਾਲੇ ਕਾਨੂੰਨ ਵਾਪਸ ਕਰਾ ਕੇ ਹੀ ਦਮ ਲੈਣਗੇ। ਇਸ ਮੌਕੇ ਬਲਦੇਵ ਸਿੰਘ ਪੰਡੋਰੀ, ਜਸਪਾਲ ਸਿੰਘ ਝਬਾਲ, ਚਮਨ ਲਾਲ ਦਰਾਜਕੇ, ਅਰਸਾਲ ਸਿੰਘ ਸੰਧੂ, ਦਲਜੀਤ ਸਿੰਘ ਦਿਆਲਪੁਰਾ ਹਾਜ਼ਰ ਸਨ।