
ਨਕੋਦਰ, 2 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਐਕਸੀਅਨ ਪਾਵਰਕੌਮ ਦਫ਼ਤਰ ਅੱਗੇ ਲਾਏ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਝੋਨੇ ਦੀ ਲਵਾਈ ਲਈ ਵਾਅਦੇ ਮੁਤਾਬਕ ਨਿਰਵਿਘਨ ਮੋਟਰਾਂ ਦੀ ਬਿਜਲੀ ਸਪਲਾਈ ਦਿਤੀ ਜਾਵੇ ਤੇ ਲੋਡ ਚੈਕ ਕਰਨ ਬਹਾਨੇ ਕਿਸਾਨਾਂ ਨੂੰ ਪਾਏ ਜੁਰਮਾਨੇ ਰੱਦ ਕੀਤੇ ਜਾਣ ਤੇ ਬਿਜਲੀ ਟਰਿਪਿੰਗ ਸਮੇਂ ਦਾ ਟਾਈਮ ਜੋੜਕੇ ਵਾਧੂ ਬਿਜਲੀ ਦਿਤੀ ਜਾਵੇ। ਇਸ ਮੌਕੇ ਧਰਨੇ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਘਰੇਲੂ ਬਿਜਲੀ ਦੇ 12-12 ਘੰਟੇ ਲੰਬੇ ਕੱਟ ਲਾਉਣੇ ਬੰਦ ਕਰਕੇ ਖਪਤਕਾਰਾਂ ਨੂੰ ਰਾਹਤ ਦੁਆ ਕੇ ਭੀਸ਼ਣ ਗਰਮੀ ਤੋਂ ਬਚਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।