Now Reading
ਐਸਡੀਐਮ ਸਰਦੂਲਗੜ੍ਹ ਨੂੰ ਮੰਗ ਪੱਤਰ ਦਿੱਤਾ

ਐਸਡੀਐਮ ਸਰਦੂਲਗੜ੍ਹ ਨੂੰ ਮੰਗ ਪੱਤਰ ਦਿੱਤਾ

ਸਰਦੂਲਗੜ੍ਹ : ਪੋਸਟ ਮੈਟ੍ਰਿਕ ਸਕੀਮ ਨੂੰ ਠੀਕ ਢੰਗ ਨਾਲ ਲਾਗੂ ਕਰਵਾਉਣ ਲਈ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐਸਐਫ) ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਇੱਥੋਂ ਦੇ ਐਸਡੀਐਮ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦੇਣ ਉਪਰੰਤ ਸਾਥੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੀਐਸਐਫ ਅਤੇ ਹੋਰ ਇਨਕਲਾਬੀ ਵਿਦਿਆਰਥੀ ਜਥੇਬੰਦੀਆਂ ਵੱਲੋਂ ਕੀਤੇ ਗਏ ਸੰਘਰਸ਼ ਸਦਕਾ ਇਹ ਸਕੀਮ ਬਹਾਲ ਹੋਈ ਹੈ ਅਤੇ ਇਸ ਨੂੰ ਠੀਕ ਢੰਗ ਨਾਲ ਲਾਗੂ ਕਰਵਾਉਣ ਲਈ ਇੱਕ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਕਾਲਜ ਹੁਣ ਸਿਰਫ਼ ਸਕਿਉਰਿਟੀ ਫ਼ੀਸ ਹੀ ਲੈ ਸਕਣਗੇ ਅਤੇ ਜੇ ਕੋਈ ਨਿੱਜੀ ਕਾਲਜ ਜਾਂ ਯੂਨੀਵਰਸਿਟੀ ਵਿਚ ਦਲਿਤ ਵਿਦਿਆਰਥੀਆਂ ਤੋਂ ਫ਼ੀਸ ਵਸੂਲ ਜਾ ਰਹੀ ਹੋਵੇ ਤਾਂ ਇਸ ਨੋਟੀਫ਼ਿਕੇਸ਼ਨ ਨੂੰ ਆਧਾਰ ਬਣਾ ਕੇ ਸੰਘਰਸ਼ ਕੀਤਾ ਜਾਣਾ ਚਾਹੀਦਾ ਹੈ।

Scroll To Top