ਫਤਿਆਬਾਦ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੈਟਰੋਲ, ਡੀਜ਼ਲ ਦੀਆਂ ਲਗਾਤਾਰ ਵਧੀਦੀਆਂ ਕੀਮਤਾਂ ਨਾਲ ਵਧਦੀ ਮਹਿੰਗਾਈ ਅਤੇ ਬੇਰੁਜ਼ਗਾਰੀ ਿਖ਼ਲਾਫ਼ ਮੋਦੀ ਸਰਕਾਰ ਦਾ ਕਸਬਾ ਫਤਿਆਬਾਦ ਵਿਖੇ ਪੁਤਲਾ ਫੂਕਿਆ ਗਿਆ | ਇਸ ਦੀ ਅਗਵਾਈ ਕਰਮ ਸਿੰਘ ਫਤਿਆਬਾਦ, ਨਰਿੰਦਰ ਸਿੰਘ ਤੁੜ, ਦਾਰਾ ਸਿੰਘ ਮੁੰਡਾਪਿੰਡ, ਜੰਗ ਬਹਾਦਰ ਸਿੰਘ ਤੁੜ ਆਦਿ ਆਗੂਆਂ ਨੇ ਕੀਤੀ | ਲੋਕਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਮੇਟੀ ਮੈਂਬਰ ਮਨਜੀਤ ਸਿੰਘ ਬੱਗੂ ਕੋਟ ਤੇ ਜ਼ਿਲ੍ਹਾ ਆਗੂ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਦੇਸ਼ ਦੇ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ਿਆ ਲਈ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਆਮ ਲੋਕਾਂ ‘ਤੇ ਅਸਹਿ ਭਾਰ ਪਾ ਰਹੀ ਹੈ | ਕਰੋੜਾਂ ਲੋਕਾਂ ਨੂੰ ਹਰ ਸਾਲ ਰੁਜ਼ਗਾਰ ਦੇਣ ਦੇ ਨਾਂਅ ‘ਤੇ ਸੱਤਾ ਵਿਚ ਆਈ ਮੋਦੀ ਸਰਕਾਰ ਨੇ ਰੁਜ਼ਗਾਰ ਦੇ ਮੌਕੇ ਖ਼ਤਮ ਕਰ ਦਿੱਤੇ ਹਨ | ਬੇਰੁਜ਼ਗਾਰ ਨੌਜਵਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹਨ | ਉਨ੍ਹਾਂ ਆਮ ਲੋਕਾਂ ਨੂੰ ਕੱਲ੍ਹ ਦੇ ਭਾਰਤ ਬੰਦ ਨੂੰ ਸਫ਼ਲ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਮਾ: ਸਰਬਜੀਤ ਸਿੰਘ ਭਰੋਵਾਲ, ਰੂਪ ਸਿੰਘ ਧੂੰਦਾ ਤੇ ਹੋਰ ਹਾਜ਼ਰ ਸਨ |