
ਗੁਰਦਾਸਪੁਰ, 4 ਜੂਨ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਰੇਲਵੇ ਸਟੇਸ਼ਨ ‘ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਆਰੰਭੇ ਪੱਕੇ ਮੋਰਚੇ ਦੇ 246ਵੇਂ ਦਿਨ ਅੱਜ 164ਵੇਂ ਜਥੇ ਨੇ ਭੁੱਖ ਹੜਤਾਲ ਆਰੰਭੀ। ਇਸ ਭੁੱਖ ਹੜਤਾਲ ‘ਚ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪਿੰਡ ਕਾਹਲਵਾ ਤੋਂ ਰਣਜੋਧ ਸਿੰਘ, ਮਨਜੋਤ ਸਿੰਘ, ਹਰਜੋਤ ਸਿੰਘ, ਜਗਰੂਪ ਸਿੰਘ, ਕੁਲਦੀਪ ਸਿੰਘ ਆਦਿ ਨੇ ਭੁੱਖ ਹੜਤਾਲ ਰੱਖੀ। ਇਸ ਦੌਰਾਨ ਆਗੂਆਂ ਨੇ ਦੱਸਿਆ ਕਿ ਕਾਨੂੰਨ ਦੀਆਂ ਕਾਪੀਆਂ ਸਾੜਨ ਲਈ ਸਥਾਨਕ ਰੇਲਵੇ ਸਟੇਸ਼ਨ ਤੋਂ ਮਾਰਚ ਆਰੰਭ ਕੀਤਾ ਜਾਵੇਗਾ।