Now Reading
ਕਾਰਪੋਰੇਟ ਘਰਾਣਿਆਂ ਤੋਂ ਦੇਸ਼ ਦੀ ਸੱਤਾ ਨੂੰ ਅਜ਼ਾਦ ਕਰਨ ਦੀ ਲੜਾਈ ਲੜਣਗੇ ਹੁਣ ਲੋਕ

ਕਾਰਪੋਰੇਟ ਘਰਾਣਿਆਂ ਤੋਂ ਦੇਸ਼ ਦੀ ਸੱਤਾ ਨੂੰ ਅਜ਼ਾਦ ਕਰਨ ਦੀ ਲੜਾਈ ਲੜਣਗੇ ਹੁਣ ਲੋਕ

ਡੇਹਲੋਂ 13 ਅਗਸਤ (ਸੰਗਰਾਮੀ ਲਹਿਰ ਬਿਊਰੋ)- ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਮਹਿੰਦਰ ਕੌਰ, ਰਜਿੰਦਰ ਕੌਰ ਤੇ ਸੁਖਵਿੰਦਰ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ ਨੇ ਕਿਹਾ ਸੁਤੰਤਰਤਾ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਕੀਤੇ ਜਾਣ ਵਾਲੇ ਮਾਰਚ ਸੰਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਵਾਰ ਦਾ ਸੁਤੰਤਰਤਾ ਦਿਵਸ ਨਵਾਂ ਇਤਿਹਾਸ ਸਿਰਜੇਗਾ ਜਦੋਂ ਦੇਸ਼ ਦੇ ਲੋਕ ਹੁਣ ਕਾਰਪੋਰੇਟ ਘਰਾਣਿਆਂ ਤੋਂ ਦੇਸ਼ ਦੀ ਸੱਤਾ ਨੂੰ ਅਜ਼ਾਦ ਕਰਨ ਦੀ ਲੜਾਈ ਲੜਣਗੇ।ਉਹਨਾਂ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਮੁੜ ਦੁਹਰਾਇਆ।

ਇਸ ਮੌਕੇ ਹੋਰਨਾ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਅਮਰੀਕ ਸਿੰਘ ਜੜਤੌਲੀ, ਬਲਦੇਵ ਸਿੰਘ ਧੂਰਕੋਟ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮਨਜੀਤ ਸਿੰਘ ਗੁੱਜਰਵਾਲ, ਗੁਰਤਾਜ ਸਿੰਘ ਤਾਜੀ, ਹਰਜੀਤ ਸਿੰਘ, ਮਲਕੀਤ ਸਿੰਘ, ਨੱਛਤਰ ਸਿੰਘ, ਰਣਧੀਰ ਸਿੰਘ, ਰਾਜਵੀਰ ਸਿੰਘ, ਕਰਨੈਲ ਸਿੰਘ, ਸੋਹਣ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਚਰਨਜੀਤ ਸਿੰਘ ਗਰੇਵਾਲ਼, ਗੁਰਮੀਤ ਸਿੰਘ ਪੰਮੀ, ਚਮਕੌਰ, ਗੁਰਉਪਦੇਸ਼ ਸਿੰਘ ਘੁੰਗਰਾਣਾਂ, ਬਲਜੀਤ ਸਿੰਘ ਘੰਗਰਾਣਾ, ਜਤਿੰਦਰ ਸਿੰਘ, ਭਗਵੰਤ ਸਿੰਘ, ਗੁਲਜ਼ਾਰ ਸਿੰਘ, ਸ਼ਾਹਦੀਪ ਯਾਦਵ, ਦਵਿੰਦਰ ਸਿੰਘ ਬਲੋਵਾਲ, ਸ਼ਿਦਰਪਾਲ ਸਿੰਘ, ਸੈਡੀ ਜੜਤੌਲੀ, ਬੱਬੂ ਜੜਤੌਲੀ, ਚਤਰ ਸਿੰਘ, ਸੋਹਣ ਸਿੰਘ, ਗੁਰਚਰਨ ਸਿੰਘ, ਭਜਨ ਸਿੰਘ, ਜਤਿੰਦਰ ਸਿੰਘ, ਕਰਮ ਸਿੰਘ ਗਰੇਵਾਲ਼, ਗੁਰਚਰਨ ਸਿੰਘ, ਹਾਕਮ ਸਿੰਘ, ਸਵਰਨਜੀਤ ਸਿੰਘ ਕਾਕਾ, ਸੁਰਜੀਤ ਸਿੰਘ, ਮਨਜੀਤ ਸਿੰਘ ਸ਼ੰਕਰ, ਗੁਰਨਾਮ ਸਿੰਘ ਆਦਿ ਮੈਂਬਰ ਹਾਜਰ ਸਨ।

Scroll To Top