Now Reading
ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਲਗਾਤਾਰ ਧਰਨਾ ਜਾਰੀ

ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਲਗਾਤਾਰ ਧਰਨਾ ਜਾਰੀ

ਡੇਹਲੋ, 3 ਜੂਨ (ਸੰਗਰਾਮੀ ਲਹਿਰ ਬਿਊਰੋ)- ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਪਾਸ ਕੀਤੇ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਜਾਰੀ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਅਮਨਦੀਪ ਕੌਰ, ਸੁਖਵਿੰਦਰ ਕੌਰ ਤੇ ਜਸਪ੍ਰੀਤ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਹਰਿਆਣੇ ਵਿੱਚ ਬੀਜੇਪੀ ਤੇ ਉਸ ਦੀ ਭਾਈਵਾਲ ਪਾਰਟੀ ਜੇਜੇਪੀ ਦੇ ਵਿਧਾਇਕ ਤੇ ਆਗੂ ਕਿਸਾਨਾਂ ਨਾਲ ਬੇਲੋੜਾ ਉਲਝ ਕੇ ਮਾਹੌਲ ਖ਼ਰਾਬ ਕਰ ਰਹੇ ਹਨ। ਆਗੂ ਨੇ ਆਖਿਆ ਕਿ ਜੇ ਸਰਕਾਰ ਦੇ ਬੰਦੇ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਏ ਤਾਂ ਕਿਸਾਨ ਜਥੇਬੰਦੀਆਂ ਉਹਨਾਂ ਦੇ ਖ਼ਿਲਾਫ਼ ਸਖਤ ਐਕਸ਼ਨ ਕਰਨ ਲਈ ਮਜਬੂਰ ਹੋਣਗੀਆਂ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪਾਸ ਕੀਤੀ ਕਾਲੇ ਕਾਨੂੰਨ ਤਰੁੰਤ ਵਾਪਸ ਲਵੇ। ਆਗੂ ਨੇ ਕਿਹਾ ਕਿ 5 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦੇਸ਼ ਭਰ ਵਿੱਚ ਸਰਕਾਰ ਵਿਰੁੱਧ ਵੱਡੇ ਐਕਸ਼ਨ ਕੀਤੇ ਜਾਣਗੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਕੁਲਜੀਤ ਕੌਰ ਗਰੇਵਾਲ, ਮੋਨਿਕਾ ਢਿੱਲੋ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਹਰਭਜਨ ਸਿੰਘ ਸਦੀਲਾ ਸਾਬਕਾ ਐਮਸੀ, ਜਗਮੇਲ ਸਿੰਘ ਰੌੜੀਆ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ, ਮਨਜੀਤ ਸਿੰਘ ਗੁੱਜਰਵਾਲ, ਦਵਿੰਦਰ ਸਿੰਘ, ਗੁਰਮੀਤ ਸਿੰਘ, ਨੱਛਤਰ ਸਿੰਘ, ਬਿਕਰ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ, ਗੁਰਮੀਤ ਸਿੰਘ ਪੰਮੀ, ਗੁਰਦੇਵ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਬਲਜੀਤ ਸਿੰਘ ਸਾਇਆ, ਸਾਹਦੀਪ ਯਾਦਵ, ਹਰਬਿਲਾਸ ਸਿੰਘ, ਸੈਡੀ ਜੜਤੌਲੀ, ਚਤਰ ਸਿੰਘ, ਸਵਰਨਜੀਤ ਸਿੰਘ ਕਾਕਾ, ਬੱਬੂ ਜੜਤੌਲੀ, ਸੋਹਣ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।

Scroll To Top