ਡੇਹਲੋਂ, 24 ਜੂਨ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਜਰਨੈਲ ਕੌਰ, ਅਮਨਦੀਪ ਕੌਰ ਤੇ ਮਹਿੰਦਰ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆਂ ਕਿ ਜਿੱਥੇ ਪਾਸ ਕੀਤੇ ਕਾਲੇ ਕਾਨੂੰਨ ਖੇਤੀ ਦਾ ਧੰਦਾ ਤਬਾਹ ਕਰਨਗੇ ਉਥੇ ਪਹਿਲਾ ਹੀ ਬੇਰੁਜਗਾਰੀ ਦੀ ਚੱਕੀ ਵਿੱਚ ਪਿੱਸ ਰਹੇ ਨੌਜਵਾਨਾਂ ਦੀ ਗਿਣਤੀ ‘ਚ ਹੋਰ ਵਾਧਾ ਕਰਨਗੇ। ਉਹਨਾਂ ਕਿਹਾ ਕਿ ਸਰਕਾਰ ਨੇ ਰੁਜ਼ਗਾਰ ਦੇ ਹੋਰ ਵਸੀਲੇ ਤਾਂ ਕੀ ਪੈਦਾ ਕਰਨੇ ਸਨ ਉਲਟਾ ਕਾਰਪੋਰੇਟਾਂ ਦੇ ਆਖੇ ਲੱਗ ਕੇ ਚੱਲਦੇ ਕੰਮ ਵੀ ਠੱਪ ਕਰ ਦਿੱਤੇ ਹਨ। ਆਗੂ ਨੇ ਆਖਿਆ ਇਹਨਾਂ ਕਾਲੇ ਕਾਨੂੰਨਾ ਨੂੰ ਰੱਦ ਕਰਵਾਉਣ ਲਈ 26 ਜੂਨ ਨੂੰ ਦੇਸ਼ ਭਰ ਦੇ ਰਾਜ ਭਵਨਾਂ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੁਖਵਿੰਦਰ ਕੌਰ, ਜਸਪ੍ਰੀਤ ਕੌਰ, ਕੁਲਜੀਤ ਕੌਰ ਜੜਤੌਲੀ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਬਲਦੇਵ ਸਿੰਘ ਧੂਰਕੋਟ, ਸਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮਨਜੀਤ ਸਿੰਘ ਗੁੱਜਰਵਾਲ, ਚਰਨਜੀਤ ਸਿੰਘ ਗਰੇਵਾਲ, ਗੁਰਮੀਤ ਸਿੰਘ, ਛੋਟਾ ਬੱਚਾ ਜੋਬਨਦੀਪ ਸਿੰਘ, ਬੱਚੀ ਸੁਰੀਤ ਕੌਰ, ਨੱਛਤਰ ਸਿੰਘ, ਬਿਕਰ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਮੀਤ ਸਿੰਘ ਪੰਮੀ, ਗੁਰਉਪਦੇਸ ਸਿੰਘ, ਬਲਜੀਤ ਸਿੰਘ ਘੰਗਰਾਣਾ, ਜਤਿੰਦਰ ਸਿੰਘ, ਭਗਵੰਤ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਰਘਵੀਰ ਸਿੰਘ ਆਸੀ ਕਲਾਂ, ਗੁਲਜਾਰ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਸ਼ਿੰਦਰਪਾਲ ਸਿੰਘ, ਸਾਹਦੀਪ ਯਾਦਵ, ਸੈਡੀ ਜੜਤੌਲੀ, ਬੱਬੂ ਜੜਤੌਲੀ, ਚਤਰ ਸਿੰਘ, ਗੁਰਦੇਵ ਸਿੰਘ ਆਸੀ, ਸੋਹਣ ਸਿੰਘ, ਹਰਬਿਲਾਸ ਸਿੰਘ, ਜਤਿੰਦਰ ਸਿੰਘ, ਗੁਰਚਰਨ ਸਿੰਘ, ਹਾਕਮ ਸਿੰਘ, ਸਵਰਨਜੀਤ ਸਿੰਘ ਕਾਕਾ, ਅਮਰਜੀਤ ਸਿੰਘ, ਬੱਗਾ ਸਿੰਘ ਨਾਰੰਗਵਾਲ ਆਦਿ ਹਾਜ਼ਰ ਸਨ।