ਗਿੱਦੜਬਾਹਾ, 24 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਾਦਨ ਬਲਵੰਤ ਸਿੰਘ ਦੀ ਅਗਵਾਈ ਹੇਠ ਇੱਕ ਮੰਗ ਪੱਤਰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵੈਲਫੇਅਰ ਬੋਰਡ ਮੁਹਾਲੀ ਦੇ ਨਾਲ ਕਿਰਤ ਵਿਭਾਗ ਦੇ ਇੰਸਪੈਕਟਰ ਨੂੰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਵਿਭਾਗ ਪਾਸੋਂ ਮੰਗ ਕੀਤੀ ਕਿ ਇੱਕ ਸਾਲ ਪੁਰਾਣੀਆਂ ਅਰਜ਼ੀਆਂ ‘ਤੇ ਗੌਰ ਕਰਕੇ ਕਿਰਤੀਆਂ ਨਾਲ ਇਨਸਾਫ਼ ਕੀਤਾ ਜਾਵੇ।
