
ਡੇਹਲੋਂ, 26 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਦਿੱਲੀ ਦੀਆ ਬਰੂੰਹਾਂ ’ਤੇ ਸੰਯੁਕਤ ਮੋਰਚੇ ਦੇ 10 ਮਹੀਨੇ ਪੂਰੇ ਹੋਣ ਤੇ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਮੋਦੀ ਸਰਕਾਰ ਵਿਰੁੱਧ ਨਾਹਰੇਬਾਜ਼ੀ ਕਰਕੇ ਰੱਜ ਕੇ ਲਾਹਣਤਾ ਪਾਈਆ। ਅੱਜ ਦੇ ਲਗਾਤਾਰ ਧਰਨੇ ਦੀ ਪ੍ਰਧਾਨਗੀ ਰਜਿੰਦਰ ਕੌਰ ਤੇ ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਭਾਰਤ ਬੰਦ ਦੀਆ ਤਿਆਰੀਆਂ ਮੁਕੰਮਲ ਹੋ ਚੁਕੀਆਂ ਹਨ। ਉਹਨਾਂ ਕਿਹਾ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦੇ ਪੱਕੇ ਮੋਰਚੇ ਵੱਲੋਂ ਕਸਬਾ ਜੋਧਾਂ ਦੇ ਮੇਨ ਬਜ਼ਾਰ ਵਿੱਚ ਜਾਮ ਲਗਾਇਆ ਜਾਵੇਗਾ। ਉਹਨਾਂ ਸਾਰੇ ਕਿਰਤੀ ਕਿਸਾਨਾਂ ਨੂੰ ਉਕਤ ਥਾਂਵਾਂ ਤੇ ਸਵੇਰੇ ਸਾਜਰੇ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੋਹੀ, ਅਮਰੀਕ ਸਿੰਘ ਜੜਤੌਲੀ, ਹਰਪਾਲ ਸਿੰਘ ਕਾਲਖ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਕਰਮ ਸਿੰਘ ਗੁੱਜਰਵਾਲ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਨੰਬਰਦਾਰ ਨਿਰਭੈ ਸਿੰਘ , ਹਰਜੀਤ ਸਿੰਘ, ਨੱਛਤਰ ਸਿੰਘ, ਗੁਰਤਾਜ ਸਿੰਘ, ਚਰਨਜੀਤ ਸਿੰਘ ਗਰੇਵਾਲ਼, ਰਾਜਵੀਰ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ ਆਦਿ ਹਾਜਰ ਸਨ।