Now Reading
ਕਿਲ੍ਹਾ ਰਾਏਪੁਰ ਮੋਰਚੇ ਨੇ ਮੁਜੱਫਰਨਗਰ ਰੈਲੀ ’ਚ ਸ਼ਾਮਲ ਲੋਕਾਂ ਦਾ ਕੀਤਾ ਧੰਨਵਾਦ

ਕਿਲ੍ਹਾ ਰਾਏਪੁਰ ਮੋਰਚੇ ਨੇ ਮੁਜੱਫਰਨਗਰ ਰੈਲੀ ’ਚ ਸ਼ਾਮਲ ਲੋਕਾਂ ਦਾ ਕੀਤਾ ਧੰਨਵਾਦ

ਡੇਹਲੋਂ, 6 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਲਗਾਤਾਰ ਧਰਨੇ ਦੀ ਅੱਜ ਅਮਨਦੀਪ ਕੌਰ, ਮਹਿੰਦਰ ਕੌਰ ਤੇ ਸੁਖਵਿੰਦਰ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ ਤੇ ਸੁਰਜੀਤ ਸਿੰਘ ਸੀਲੋ ਨੇ ਮੁਜੱਫਰਨਗਰ ਕਿਸਾਨ ਰੈਲੀ ਵਿੱਚ ਸ਼ਾਮਲ ਹੋਏ ਸਾਰੇ ਇਲਾਕੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਰੈਲੀ ਵਿੱਚ ਲੱਖਾਂ ਲੋਕਾਂ ਵੱਲੋਂ ਸ਼ਾਮਲ ਹੋ ਕੇ ਕੇ ਮੋਦੀ ਸਰਕਾਰ ਨੂੰ ਸੁਨੇਹਾ ਦਿੱਤਾ ਕਿ ਇਹ ਅੰਦੋਲਨ ਕਿਸੇ ਇਕ ਖ਼ਿੱਤੇ ਦਾ ਨਹੀਂ ਸਗੋਂ ਸਾਰੇ ਦੇਸ਼ ਦਾ ਹੈ। ਇਹ ਅੰਦੋਲਨ ਸਾਰੇ ਦੇਸ਼ ਵਿੱਚੋਂ ਕਾਰਪੋਰੇਟ ਘਰਾਣਿਆਂ ਦੀ ਲੁੱਟ ਖਤਮ ਹੋਣ ਤੱਕ ਜਾਰੀ ਰਹੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਜਿੰਦਰ ਕੌਰ, ਅਮਰੀਕ ਸਿੰਘ ਜੜਤੌਲੀ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਬਿਕਰ ਸਿੰਘ, ਨੰਬਰਦਾਰ ਨਿਰਭੈ ਸਿੰਘ , ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮਨਜੀਤ ਸਿੰਘ ਗੁੱਜਰਵਾਲ, ਹਰਜੀਤ ਸਿੰਘ, ਨਛੱਤਰ ਸਿੰਘ, ਕਰਮ ਸਿੰਘ ਗਰੇਵਾਲ਼, ਮੋਹਣਜੀਤ ਸਿੰਘ, ਰਣਧੀਰ ਸਿੰਘ, ਚਰਨਜੀਤ ਸਿੰਘ ਗਰੇਵਾਲ਼, ਰਾਜਵੀਰ ਸਿੰਘ, ਕਰਨੈਲ ਸਿੰਘ, ਧਰਮਿੰਦਰ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਜੀਤ ਸਿੰਘ ਪੰਮੀ, ਗੁਰਉਪਦੇਸ਼ ਸਿੰਘ ਘੁੰਗਰਾਣਾਂ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਗੁਲਜ਼ਾਰ ਸਿੰਘ, ਸ਼ਾਹਦੀਪ ਯਾਦਵ, ਸੈਡੀ ਜੜਤੌਲੀ, ਭਜਨ ਸਿੰਘ, ਹਾਕਮ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ ਸ਼ੰਕਰ ਆਦਿ ਹਾਜ਼ਰ ਸਨ।

Scroll To Top