ਡੇਹਲੋ, 26 ਫ਼ਰਵਰੀ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਾਲੇ ਕਾਨੂੰਨਾ ਤੇ ਕਾਰਪੋਰੇਟ ਘਰਾਣਿਆਂ ਖਿਲਾਫ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਲਗਾਏ ਲਗਾਤਾਰ ਧਰਨੇ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ ਨੇ ਆਖਿਆ ਕਿ 27 ਫ਼ਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਗੁਰੂ ਰਵਿਦਾਸ ਤੇ ਚੰਦਰ ਸ਼ੇਖਰ ਅਜ਼ਾਦ ਦਾ ਦਿਨ ਮੋਰਚਿਆਂ ਤੇ ਮਜ਼ਦੂਰ-ਕਿਸਾਨ ਏਕਤਾ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ। ਇਸ ਮੌਕੇ ਤੇ ਵੱਖ-ਵੱਖ ਮੋਰਚਿਆਂ ਸਮਾਗਮ ਕੀਤੇ ਜਾਣਗੇ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜਰਨੈਲ ਕੌਰ, ਹਰਵਿੰਦਰ ਕੌਰ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਸੁਰਜੀਤ ਸਿੰਘ ਸੀਲੋ, ਗੁਰਜੀਤ ਸਿੰਘ ਪੰਮੀ ਘੁੰਗਰਾਣਾ, ਪੰਚ ਸਤਵੰਤ ਸਿੰਘ, ਕੁਲੈਕਟਰ ਸਿੰਘ ਨਾਰੰਗਵਾਲ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਸੁਖਦੀਪ ਸਿੰਘ, ਗੁਰਉਪਦੇਸ਼ ਸਿੰਘ, ਧਰਮਿੰਦਰ ਸਿੰਘ, ਅਵਤਾਰ ਸਿੰਘ ਬੱਲੋਵਾਲ, ਦਵਿੰਦਰ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ ਸਾਇਆ, ਗੁਰਚਰਨ ਸਿੰਘ ਕਿਲ੍ਹਾ ਰਾਏਪੁਰ, ਅਮਰੀਕ ਸਿੰਘ, ਬਾਬਾ ਬਿੰਦਰ ਸਿੰਘ, ਗੁਲਜ਼ਾਰ ਸਿੰਘ, ਹਰਬਿਲਾਸ ਸਿੰਘ, ਰਾਜੂ, ਸੁਰਜੀਤ ਸਿੰਘ, ਮਹਿੰਦਰ ਸਿੰਘ, ਗੁਰਦੀਪ ਸਿੰਘ, ਸਰਬਜੀਤ ਕੌਰ, ਹਰਬਿਲਾਸ ਸਿੰਘ, ਰਾਜੂ ਕਿਲ੍ਹਾ ਰਾਏਪੁਰ, ਬਿਕਰ ਸਿੰਘ, ਕਰਨੈਲ ਸਿੰਘ, ਇਦਰਪਾਲ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ।
