Now Reading
ਕਿਸਾਨਾਂ ਤੇ ਜਬਰ ਨਾਲ ਮੋਦੀ-ਯੋਗੀ ਤੇ ਕਾਰਪੋਰੇਟ ਘਰਾਣਿਆਂ ਦਾ ਕਾਰੂਪ ਚੇਹਰਾ ਹੋਇਆ ਬੇਨਕਾਬ

ਕਿਸਾਨਾਂ ਤੇ ਜਬਰ ਨਾਲ ਮੋਦੀ-ਯੋਗੀ ਤੇ ਕਾਰਪੋਰੇਟ ਘਰਾਣਿਆਂ ਦਾ ਕਾਰੂਪ ਚੇਹਰਾ ਹੋਇਆ ਬੇਨਕਾਬ

ਡੇਹਲੋਂ, 4 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਉੱਤਰ ਪ੍ਰਦੇਸ਼ ਦੇ ਜਿਲ੍ਹਾ ਲਖੀਮਪੁਰ ਖੀਰੀ ਵਿੱਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਵੱਲੋਂ ਉਹਨਾਂ ਉੱਪਰ ਗੱਡੀਆਂ ਚੜ੍ਹਾਂ ਕੇ ਚਾਰ ਕਿਸਾਨਾਂ  ਨੂੰ ਸ਼ਹੀਦ ਕਰਨ ਦੇ ਵਿਰੋਧ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਵਿੱਚ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦੇ ਮੋਰਚੇ ਤੋਂ ਕਸਬਾ ਡੇਹਲੋ ਤੱਕ ਗੱਡੀਆਂ ਤੇ ਮਾਰਚ ਕਰਕੇ ਤਹਿਸੀਲਦਾਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਡੇਹਲੋ ਬਜ਼ਾਰ ਦੇ ਮੇਨ ਚੋਕ ਵਿੱਚ ਪ੍ਰਧਾਨ ਮੰਤਰੀ ਮੋਦੀ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਦਾ ਪੁਤਲਾ ਫੂਕਿਆ।

ਅੱਜ ਦੇ ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਕੁਲਜੀਤ ਕੌਰ ਗਰੇਵਾਲ਼, ਪਰਮਜੀਤ ਕੌਰ ਜੜਤੌਲੀ ਤੇ ਕਰਮਜੀਤ ਕੌਰ ਨਾਰੰਗਵਾਲ  ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਬਣਾਏ ਕਾਲੇ ਕਾਨੂੰਨ ਤਾਂ ਕੀ ਵਾਪਸ ਲੈਣੇ ਸੀ ਉਲਟ ਸ਼ਾਂਤੀ ਨਾਲ ਸੰਘਰਸ਼ ਕਰ ਰਹੇ ਅੰਦੋਲਨਕਾਰੀਆ ਨੂੰ ਭਾਜਪਾ ਦੇ ਗੁੰਡਿਆਂ ਰਾਹੀ ਜਾਨ ਤੋਂ ਮਰਵਾਇਆ ਜਾ ਰਿਹਾ ਹੈ। ਜਿਸ ਦੀ ਤਾਜ਼ਾ ਮਿਸਾਲ ਹੈ ਕਿ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤ ਵੱਲੋਂ ਕਿਸਾਨ ਉੱਪਰ ਗੱਡੀ ਚੜਾ ਕੇ ਚਾਰ ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਹੈ।

ਉਹਨਾਂ ਮੰਗ ਕੀਤੀ ਕਿ ਰਾਜ ਮੰਤਰੀ ਸਮੇਤ ਸਾਰੇ ਜ਼ਿੰਮੇਵਾਰ ਲੋਕਾਂ ਤੇ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਪਾਸ ਕੀਤੇ ਕਾਲੇ ਕਾਨੂੰਨ ਵਾਪਸ ਲਏ ਜਾਣ। ਇਸ ਮੌਕੇ ਤੇ ਅੰਦੋਲਨਕਾਰੀਆ ਵੱਲੋਂ ਡੇਹਲੋ ਦੇ ਬਜ਼ਾਰ ਵਿੱਚ ਪੈਦਲ ਮਾਰਚ ਕਰਕੇ ਮੋਦੀ, ਯੋਗੀ ਤੇ ਖੱਟਰ ਦਾ ਪੁਤਲਾ ਫੂਕਿਆ ਤੇ ਜੰਮ ਕੇ ਨਾਹਰੇਬਾਜ਼ੀ ਕੀਤੀ। ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ ਕੁਲਜੀਤ ਕੌਰ ਢਿੱਲੋ, ਕੁਲਦੀਪ ਕੌਰ, ਕਰਮਜੀਤ ਕੌਰ, ਗੁਰਮੀਤ ਕੌਰ, ਸੁਖਮਿੰਦਰ ਕੌਰ ਰਾਣੀ, ਹਰਵਿੰਦਰ ਕੌਰ ਗਰੇਵਾਲ਼, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰਜੀਤ ਸਿੰਘ ਸਹਿਜਾਦ, ਦਵਿੰਦਰ ਸਿੰਘ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਬਲਵਿੰਦਰ ਸਿੰਘ ਜੱਗਾਂ, ਨੰਬਰਦਾਰ ਨਿਰਭੈ ਸਿੰਘ , ਹਰਜੀਤ ਸਿੰਘ, ਨਛ$ਤਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਧਰਮਿੰਦਰ ਸਿੰਘ, ਮਨਜੀਤ ਸਿੰਘ ਸ਼ੰਕਰ, ਬਲਜੀਤ ਸਿੰਘ ਖੱਟੜਾ, ਗੁਰਤਾਜ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਸੁਖਦੇਵ ਸਿਘ ਭੋਮਾ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ ਆਦਿ ਹਾਜ਼ਰ ਸਨ।

Scroll To Top