Now Reading
ਕਿਸਾਨਾਂ ਨੇ ਪ੍ਰਧਾਨ ਮੰਤਰੀ ਅਤੇ ਯੂਪੀ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ

ਕਿਸਾਨਾਂ ਨੇ ਪ੍ਰਧਾਨ ਮੰਤਰੀ ਅਤੇ ਯੂਪੀ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ

ਗੁਰਾਇਆ, 4 ਅਕਤੂਬਰ (ਲੰਗਰਾਮੀ ਲਹਿਰ ਬਊਰੋ)- ਯੂਪੀ ਵਿੱਚ ਕਿਸਾਨਾਂ ਦੀਆਂ ਹੋਈਆਂ ਸ਼ਹਾਦਤਾਂ ਕਾਰਨ ਭਾਜਪਾ ਦੇ ਖ਼ਿਲਾਫ਼ ਭਾਰੀ ਰੋਹ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ ਦੋਆਬਾ, ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਅਦਿੱਤਨਾਥ ਯੋਗੀ ਨਾਥ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਪੁਤਲਾ ਫੂਕਿਆ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਸ਼ਹੀਦ ਹੋਏ ਕਿਸਾਨਾਂ ਨੂੰ ਮੌਨ ਧਾਰਨ ਕਰਕੇ ਸ਼ਰਧਾਂਜਲੀ ਵੀ ਦਿੱਤੀ ਗਈ।

ਪ੍ਰਦਰਸ਼ਨਕਾਰੀਆਂ ਨੇ ਮੰਗ ਕਰਦੇ ਹੋਏ ਕਿਹਾ ਕਿ ਭਾਜਪਾ ਦੇ ਕੇਂਦਰੀ ਮੰਤਰੀ ਅਤੇ ਉਸ ਦੇ ਪੁੱਤਰ ਦੇ ਖ਼ਿਲਾਫ਼ ਕਤਲ ਅਤੇ ਦੰਗਾ ਭੜਕਾਉਣ ਦਾ ਮਾਮਲਾ ਦਰਜ ਕੀਤਾ ਜਾਵੇ।ਇਸ ਮੌਕੇ ਜਸਬੀਰ ਸਿੰਘ ਕਮਾਲਪੁਰ, ਪਰਮਜੀਤ ਰੰਧਾਵਾ, ਮਨਜਿੰਦਰ ਢੇਸੀ, ਹਰਦੇਵ ਸਿੰਘ ਘੁੜਕਾ, ਪਰਮਜੀਤ ਬੋਪਾਰਾਏ, ਬਲਵਿੰਦਰ ਸਰਗੂੰਦੀ, ਬਨਾਰਸੀ ਘੁੜਕਾ, ਤਰਸੇਮ ਸਿੰਘ ਢਿੱਲੋਂ, ਅਮਰਜੀਤ ਸਿੰਘ ਸੰਧੂ, ਗੁਰਿੰਦਰ ਸਿੰਘ, ਅਜੈਬ ਸਿੰਘ ਰੁਡ਼ਕੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Scroll To Top