ਗੁਰਦਾਸਪੁਰ – ਕਰਜ਼ ਦੇ ਮੁਕੰਮਲ ਖ਼ਾਤਮੇ ਅਤੇ ਜਿਣਸਾਂ ਦੇ ਲਾਹੇਵੰਦ ਭਾਅ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਇਸ ਤੋਂ ਪਹਿਲਾਂ ਸਵੇਰੇ ਕਿਸਾਨ ਤੇ ਮਜ਼ਦੂਰ ਸਥਾਨਕ ਨਹਿਰੂ ਪਾਰਕ ਵਿਖੇ ਇੱਕਠੇ ਹੋਏ ਅਤੇ ਆਗੂ ਬਲਜੀਤ ਸਿੰਘ ਬਾਜਵਾ, ਬਲਵਿੰਦਰ ਸਿੰਘ ਰਵਾਲ, ਅਮਰਜੀਤ ਸਿੰਘ ਸੈਣੀ, ਰਣਬੀਰ ਸਿੰਘ ਅਤੇ ਤਰਲੋਕ ਸਿੰਘ ਬਹਿਰਾਮਪੁਰ ਦੀ ਸਾਂਝੀ ਅਗਵਾਈ ਹੇਠ ਰੋਸ ਰੈਲੀ ਵੀ ਕੀਤੀ ਗਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸਤਿਬੀਰ ਸਿੰਘ ਸੁਲਤਾਨੀ, ਜਮਹੂਰੀ ਕਿਸਾਨ ਸਭਾ ਦੇ ਰਘੁਬੀਰ ਸਿੰਘ ਪਕੀਵਾ ਕੁੱਲ ਹਿੰਦ ਕਿਸਾਨ ਸਭਾ ਦੇ ਗੁਲਜਾਰ ਸਿੰਘ ਬਸੰਤਕੋਟ, ਮੋਹਣ ਸਿੰਘ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰੰਧਾਵਾ ਨੇ ਸੰਬੋਧਨ ਕੀਤਾ।