Now Reading
ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨਾ

ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨਾ

ਅੰਮ੍ਰਿਤਸਰ – ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤੇ ਅਜ ਇਥੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ ਰੈਲੀ ਅਤੇ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਦੇ ਰਾਹੀ ਹਾਕਮਾਂ ਨੂੰ ਮੰਗ ਪੱਤਰ ਦੇ ਕੇ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤੀ ਅਤੇ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਦੀ ਮੰਗ ਕੀਤੀ ਹੈ।

ਰੋਸ ਰੈਲੀ ਵਿਚ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਦਾਤਾਰ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਲਖਬੀਰ ਸਿੰਘ ਨਿਜਾਮਪੁਰਾ, ਆਜਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਹਰਜੀਤ ਸਿੰਘ ਝੀਤਾ, ਕੁਲ ਹਿੰਦ ਕਿਸਾਨ ਸਭਾ ਦੇ ਸੁੱਚਾ ਸਿੰਘ ਅਜਨਾਲਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ ਦੇ) ਪਰਮਜੀਤ ਸਿੰਘ ਚਾਟੀਵਿੰਡ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਰੈਲੀ ਮਗਰੋਂ ਇਹ ਕਿਸਾਨ ਕਾਰਕੁੰਨ ਸੜਕਾਂ ਤੇ ਬਾਜ਼ਾਰਾਂ ‘ਚ ਰੋਹ ਭਰਪੂਰ ਮਾਰਚ ਕਰਦੇ ਹੋਏ ਅਤੇ ਨਾਅਰੇ ਮਾਰਦੇ ਹੋਏ ਡਿਪਟੀ ਕਮਿਸ਼ਨਰ ਦੇ ਦਫਤਰ ਪੁੱਜੇ, ਜਿਥੇ ਉਨਂਾਂ ਹਜ਼ਾਰਾਂ ਕਿਸਾਨਾਂ ਦੇ ਦਸਤਖ਼ਤਾਂ ਵਾਲਾ ਇਕ ਮੰਗ ਪੱਤਰ ਸੌਂਪਿਆ।

Scroll To Top