Now Reading
ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਐਲਾਨ

ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਐਲਾਨ

ਟਿਕਰੀ ਬਾਰਡਰ, 18 ਜੂਨ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਮੀਟਿੰਗ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਜਸਬੀਰ ਕੌਰ ਨੱਤ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਕੱਲ ਮੁਕੇਸ਼ ਨਾਂ ਦੇ ਇਕ ਵਿਅਕਤੀ ਨੇ ਕਸਾਰਾ ਚੌਕ ਹਾਈਵੇ ‘ਤੇ ਐਚਪੀ ਪੰਪ ਦੇ ਕੋਲ ਆਪਣੇ ਆਪ ਨੂੰ ਅੱਗ ਲਗਾ ਕੇ ਆਤਮ-ਹੱਤਿਆ ਕਰ ਲਈ। ਜਿਸ ਦਾ ਖੱਟਰ ਸਰਕਾਰ ਤੇ ਉਸ ਦੀ ਸਹਿਯੋਗੀ ਜਥੇਬੰਦੀ ਆਰਐਸਐਸ ਨੇ ਕਿਸਾਨ ਅੰਦੋਲਨ ਨੂੰ ਅਖ਼ਬਾਰ ਤੇ ਚੈਨਲ ਰਾਹੀਂ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿ ਕੀਤੀ। ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਇਸ ਕੋਸ਼ਿਸ਼ ਦਾ ਅੱਜ ਸੱਚ ਸਾਹਮਣੇ ਲੈ ਕੇ ਆਂਦਾ। ਜਿਸ ਵਿੱਚ ਪੰਜਾਬੀ ਕਲਾਕਾਰ ਪਾਰਸ ਬਾਈ ਜਿਸ ਨੇ ਉਸ ਸਮੇਂ ਵੀਡੀਓ ਬਣਾਈ ਉਸ ਨੂੰ ਅੱਜ ਟਿਕਰੀ ਬਾਰਡਰ ਦੀ ਸਟੇਜ ਤੋਂ ਰਿਲੀਜ਼ ਕੀਤਾ ਗਿਆ। ਜਿਸ ਵਿੱਚ ਮੋਦੀ, ਖੱਟਰ, ਅਮਿਤ ਸ਼ਾਹ ਸਰਕਾਰ ਦੀ ਸਾਜ਼ਿਸ਼ ਨੂੰ ਨੰਗਾ ਕੀਤਾ ਗਿਆ।

ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਕਮੇਟੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਝੂਠੇ ਅਖ਼ਬਾਰ ਤੇ ਚੈਨਲ ਕਿਸਾਨ ਅੰਦੋਲਨ ਨੂੰ ਬਦਨਾਮ ਕਰ ਰਹੇ ਨੇ ਉਸ ਦੇ ਖ਼ਿਲਾਫ਼ ਅਦਾਲਤ ਵਿੱਚ ਜਾ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸਾਨ ਮੋਰਚਾ ਵੱਲੋਂ ਜਿਸ ਵਿਅਕਤੀ ਦੀ ਮੌਤ ਹੋਈ ਹੈ ਦੇ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਦੁਖ ਸਾਂਝਾਂ ਕੀਤਾ ਗਿਆ। ਇਸ ਮੀਟਿੰਗ ‘ਚ ਬਲਦੇਵ ਸਿੰਘ ਨਿਹਾਲਗੜ੍ਹ, ਮਨਜੀਤ ਧਨੇਰ, ਅਮਰੀਕ ਸਿੰਘ ਫਫੜੇ ਭਾਈਕੇ, ਪਰਸ਼ੋਤਮ ਗਿੱਲ, ਹਰਪ੍ਰੀਤ ਝਬੇਲਵਾਲੀ, ਸੁਰਿੰਦਰ ਢੰਡੀਆ, ਸੰਪੂਰਨ ਚੂੰਘਾਂ, ਉਗਰ ਸਿੰਘ, ਬਲਦੇਵ ਸਿੰਘ ਸੰਦੋਹਾ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।

Scroll To Top