Now Reading
ਕਿਸਾਨ ਜੱਥੇਬੰਦੀਆਂ ਵੱਲੋਂ ਵਿਧਾਇਕ ਨੂੰ ਮੰਗ ਪੱਤਰ

ਕਿਸਾਨ ਜੱਥੇਬੰਦੀਆਂ ਵੱਲੋਂ ਵਿਧਾਇਕ ਨੂੰ ਮੰਗ ਪੱਤਰ

ਬੁਢਲਾਡਾ : ਲੋਕ ਆਗੂ ਮਨਜੀਤ ਸਿੰਘ ਧਨੇਰ ਨੂੰ ਝੂਠੇ ਕਤਲ ਕੇਸ ਵਿੱਚ ਸੁਣਾਈ ਉਮਰ ਕੈਦ ਦੀ ਸਜ਼ਾ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ਇਲਾਕੇ ਦੀਆਂ ਜਨਤਕ ਅਤੇ ਇਨਸਾਫਪਸੰਦ ਜੱਥੇਬੰਦੀਆਂ ਦੇ ਇਕੱਠ ਵੱਲੋਂ ਇੱਕ ਮੰਗ ਪੱਤਰ ਸੌਂਪਿਆ ਗਿਆ ਅਤੇ ਅਨਾਜ ਮੰਡੀ ਵਿੱਚ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਵੀ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਜੱਥੇਬੰਦੀਆਂ ਦੀ ਮੰਗ ਹੈ ਕਿ ਗਵਰਨਰ ਪੰਜਾਬ ਧਾਰਾ 161 ਦੇ ਤਹਿਤ ਸਵਿਧਾਨਿਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਲੋਕ ਆਗੂ ਦੀ ਸਜ਼ਾ ਖਤਮ ਕੀਤੀ ਜਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਮਹਿੰਦਰ ਸਿੰਘ ਦਿਆਲਪੁਰਾ, ਬੀਕੇਯੂ ਉਗਰਾਹਾਂ ਦੇ ਆਗੂ ਜਗਸੀਰ ਸਿੰਘ ਦੌਦੜਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਗੁਰਨਾਮ ਸਿੰਘ ਭੀਖੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਅਮਰੀਕ ਸਿੰਘ ਫਫੜੇ, ਮੈਡੀਕਲ ਪ੍ਰੈਕਟੀਸ਼ਨਰ ਆਗੂ ਜਸਵੀਰ ਸਿੰਘ ਗੁੜ੍ਹੱਦੀ ਹਾਜ਼ਰ ਸਨ।

Scroll To Top