Now Reading
ਕੇਂਦਰੀ ਬਜਟ ਵਿੱਚ ਕਿਰਤੀ ਕਿਸਾਨਾਂ ਲਈ ਕੋਈ ਰਾਹਤ ਨਹੀਂ

ਕੇਂਦਰੀ ਬਜਟ ਵਿੱਚ ਕਿਰਤੀ ਕਿਸਾਨਾਂ ਲਈ ਕੋਈ ਰਾਹਤ ਨਹੀਂ

ਡੇਹਲੋ, 1 ਫਰਵਰੀ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਕਿਰਤੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲ ੋਂ ਪੇਸ਼ ਕੀਤੇ ਲੋਕ ਵਿਰੋਧੀ ਬਜਟ ਦਾ ਤਿੱਖਾ ਵਿਰੋਧ ਕੀਤਾ ਗਿਆ। ਪਾਸ ਕੀਤੇ ਖੇਤੀ ਕਾਨੂੰਨਾਂ, ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਲਗਾਤਾਰ ਲਗਾਏ ਜਾ ਰਹੇ ਧਰਨੇ ਦੀ ਲੜੀ ‘ਚ ਅੱਜ ਦੇ ਧਰਨੇ ਦੀ ਪ੍ਰਧਾਨਗੀ ਰਜਿੰਦਰ ਕੌਰ, ਪ੍ਰੋ, ਪਰਮਜੀਤ ਕੌਰ, ਸੁਖਵਿੰਦਰ ਕੌਰ ਰਾਣੀ, ਪਰਮਜੀਤ ਕੌਰ, ਸਰਬਜੀਤ ਕੌਰ ਨੇ ਕੀਤੀ। ਇਸ ਸਮੇਂ ਡਾ. ਸੋਮਪਾਲ ਹੀਰਾਂ ਨੇ ਆਪਣਾ ਸੋਲੋ ਨਾਟਕ ‘ਦੁੱਲਾ’ ਦੀ ਪੇਸ਼ਕਾਰੀ ਕੀਤੀ। ਭਾਈ ਮਨਜੀਤ ਸਿੰਘ ਬੁਟਾਹਰੀ ਦੇ ਜਥੇ ਵੱਲੋਂ ਕਵੀਸ਼ਰੀ ਵਾਰਾਂ ਵੀ ਗਾਈਆ ਗਈਆਂ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰੋ. ਜੈਪਾਲ ਸਿੰਘ ਨੇ ਆਖਿਆ ਕਿ ਪੇਸ਼ ਕੀਤੇ ਕੇਂਦਰੀ ਬਜਟ ਵਿੱਚ ਕਿਰਤੀ ਕਿਸਾਨਾਂ ਦੀ ਲੁੱਟ ਤੋਂ ਬਿਨ੍ਹਾਂ ਕੁਝ ਵੀ ਨਹੀਂ ਹੈ। ਇਸ ਲਈ ਸਾਨੂੰ ਲੋਕ ਏਕਤਾ ਨਾਲ ਸਰਕਾਰ ਨੂੰ ਸੱਤਾ ਤੋਂ ਪਾਸੇ ਕਰੇ ਬਿਨ੍ਹਾਂ ਕੋਈ ਚਾਰਾ ਨਹੀਂ ਹੈ। ਉਹਨਾ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਕਾਨੂੰਨ ਵਾਪਸ ਕੀਤੇ ਬਿਨ੍ਹਾਂ ਖਤਮ ਨਹੀਂ ਹੋਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਪ੍ਰੋ. ਸੁਰਿੰਦਰ ਕੌਰ, ਸਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਸੁਰਜੀਤ ਸਿੰਘ ਸੀਲੋ, ਬਖਸ਼ੀਸ਼ ਕੌਰ, ਕੁਲਜੀਤ ਕੌਰ, ਗੁਰਮੀਤ ਕੌਰ, ਅਮਨਦੀਪ ਕੌਰ, ਮਹਿੰਦਰ ਸਿੰਘ, ਬੱਚੀ ਸੁਰੀਤ ਕੌਰ, ਗੁਰਮੀਤ ਸਿੰਘ ਪੰਮੀ, ਗੁਰਉਪਦੇਸ਼ ਸਿੰਘ, ਸੁਖਦੇਵ ਸਿੰਘ ਭੋਮਾ, ਸੁਖਦੀਪ ਸਿੰਘ, ਸਰਪੰਚ ਲਛਮਣ ਸਿੰਘ, ਡਾ. ਭਗਵੰਤ ਸਿੰਘ ਬੰੜੂਦੀ, ਡਾ. ਕੇਸਰ ਸਿੰਘ ਧਾਦਰਾ, ਡਾ. ਹਰਬੰਸ ਸਿੰਘ, ਜਗਦੀਸ਼ ਕੌਰ ਗੁੱਜਰਵਾਲ, ਕਰਮਜੀਤ ਕੌਰ ਨਾਰੰਗਵਾਲ, ਨਵਕਿਰਨਪ੍ਰੀਤ ਕੌਰ, ਅਮਰਜੀਤ ਸਿੰਘ ਸਾਬਕਾ ਪੰਚ, ਗੁਰਚਰਨ ਸਿੰਘ, ਮਲਕੀਤ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ ਜੱਗਾਂ, ਅਮਰੀਕ ਸਿੰਘ, ਦਵਿੰਦਰ ਸਿੰਘ, ਭਗਵੰਤ ਸਿੰਘ, ਮਲਕੀਤ ਸਿੰਘ ਚਤਰ ਸਿੰਘ, ਗੁਲਜਾਰ ਸਿੰਘ, ਬਾਬਾ ਬਿੰਦਰ ਸਿੰਘ, ਪੰਚ ਸਤਵੰਤ ਸਿੰਘ, ਹਰਵਿੰਦਰ ਸਿੰਘ, ਹਰਜਿੰਦਰ ਸਿੰਘ, ਮੋਹਨ ਸਿੰਘ, ਮਾ. ਗੁਰਨਾਮ ਸਿੰਘ, ਹਰਦੇਵ ਸਿੰਘ, ਕਲੈਕਟਰ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਮੋਹਨ ਸਿੰਘ, ਕੁਲਵਿੰਦਰ ਸਿੰਘ (ਨਾਰੰਗਵਾਲ) ਅਮਨਦੀਪ ਸਿੰਘ ਗੁੱਜਰਵਾਲ, ਪ੍ਰੀਤਮ ਸਿੰਘ, ਸੇਵਾ ਸਿੰਘ, ਹਰੀ ਰਾਮ ਸਾਇਆ, ਗੁਰਦੀਪ ਸਿੰਘ ਬੱਲੋਵਾਲ, ਅਵਤਾਰ ਸਿੰਘ, ਹਰਵਿੰਦਰ ਸਿੰਘ ਆਦਿ ਹਾਜਰ ਸਨ।

Scroll To Top