ਜਲੰਧਰ, 3 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਲਖੀਮਪੁਰ ਖੀਰੀ ਚ ਕਿਸਾਨਾਂ ਤੇ ਕੀਤੇ ਹਮਲੇ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਧਾਰਾ 302 ਤਹਿਤ ਕੇਸ ਦਰਜ ਕੀਤੇ ਜਾਣ ਅਤੇ ਪੂਰੇ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ। ਆਗੂਆਂ ਨੇ ਹੇਠਲੀਆਂ ਇਕਾਈਆਂ ਨੂੰ ਸੱਦਾ ਦਿੱਤਾ ਕਿ ਉਹ ਕਿਸਾਨਾਂ ਨੂੰ ਸ਼ਹੀਦ ਕਰਨ ਵਾਲੇ ਕਾਤਲਾਂ ਦੀ ਪਿੱਠ ਥਾਪੜਣ ਵਾਲੀਆਂ ਮੋਦੀ-ਯੋਗੀ ਸਰਕਾਰਾਂ ਖਿਲਾਫ਼ ਸਖਤ ਰੋਸ ਐਕਸ਼ਨ ਕੀਤੇ ਜਾਣ। ਅਤੇ, ਸਬੰਧਤ ਕੇਂਦਰੀ ਰਾਜ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਤੁਰੰਤ ਬਰਤਰਫ ਕੀਤਾ ਜਾਵੇ।
ਕੇਂਦਰੀ ਰਾਜ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਤੁਰੰਤ ਬਰਤਰਫ ਕਰਨ ਦੀ ਮੰਗ

