
ਅੰਮ੍ਰਿਤਸਰ – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਸ਼ਹਿਰੀ ਸਕੱਤਰ ਕਾਮਰੇਡ ਜਗਤਾਰ ਸਿੰਘ ਕਰਮਪੁਰਾ ਤੇ ਬਲਵਿੰਦਰ ਸਿੰਘ ਛੇਹਰਟਾ ਦੀ ਅਗਵਾਈ ‘ਚ ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੇਸ਼ ਕੀਤੇ ਗਏ ਆਮ ਬਜ਼ਟ ‘ਤੇ ਨਿਰਾਸ਼ਾ ਜਤਾਉਂਦਿਆਂ ਬਜਟ ਦਾ ਪੁਤਲਾ ਸਾੜਿਆ | ਇਸ ਦੌਰਾਨ ਸੰਬੋਧਨ ਕਰਦਿਆਂ ਕਾਮਰੇਡ ਰਤਨ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰ ਵਲੋਂ ਜਿਹੜਾ ਬਜਟ ਪੇਸ਼ ਕੀਤਾ ਗਿਆ ਹੈ, ਉਹ ਲੋਕ ਵਿਰੋਧੀ ਹੈ ਤੇ ਉਸ ‘ਚ ਕਿਤੇ ਵੀ ਆਮ ਲੋਕਾਂ ਦਾ ਕੋਈ ਭਲਾ ਨਜ਼ਰ ਨਹੀਂ ਆਉਂਦਾ ਤੇ ਇਸ ਬਜਟ ‘ਚ ਵੀ ਸਭ ਤੋਂ ਵਧ ਰਾਹਤ ਕਾਰਪੋਰੇਟ ਘਰਾਣਿਆਂ ਨੂੰ ਦਿੱਤੀ ਗਈ ਹੈ | ਇਸ ਮੌਕੇ ਗੁਰਮੀਤ ਮਾਨ ਵੇਰਕਾ, ਕੰਵਲਜੀਤ ਕੌਰ ਆਦਿ ਮੌਜੂਦ ਸਨ |