Now Reading
ਕੈਪਟਨ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ‘ਚ ਬੁਰੀ ਤਰ੍ਹਾਂ ਨਾਕਾਮ : ਦਾਊਦ

ਕੈਪਟਨ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ‘ਚ ਬੁਰੀ ਤਰ੍ਹਾਂ ਨਾਕਾਮ : ਦਾਊਦ

ਫ਼ਿਰੋਜ਼ਪੁਰ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ‘ਲੋਕ ਜਗਾਓ, ਲੁਟੇਰੇ ਭਜਾਓ’ ਦੇ ਨਾਅਰੇ ਤਹਿਤ ਜਥਾ ਮਾਰਚ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬਜੀਦਪੁਰ ਕਾਨਫ਼ਰੰਸ ‘ਚ ਪਹੁੰਚਿਆ, ਜਿੱਥੇ ਜਥੇ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ |ਕਾਨਫ਼ਰੰਸ ਦੀ ਪ੍ਰਧਾਨਗੀ ਮਹਿੰਦਰ ਸਿੰਘ ਧਾਲੀਵਾਲ, ਗੁਰਦੀਪ ਸਿੰਘ, ਕਿਸ਼ਨ ਚੰਦ ਜਾਗੋਵਾਲੀਆ ਨੇ ਕੀਤੀ| ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਘੱਟ ਗਿਣਤੀ ਖ਼ਾਸ ਕਰ ਦਲਿਤਾਂ, ਔਰਤਾਂ ‘ਤੇ ਜਾਨਲੇਵਾ ਹਮਲੇ ਤੇ ਅੱਤਿਆਚਾਰ ਕਰ ਰਹੀ ਹੈ ਤੇ ਨੋਟ ਬੰਦੀ ਕਰਕੇ ਤੇ ਜੀ.ਐਸ.ਟੀ. ਲੋਕਾਂ ‘ਤੇ ਥੋਪ ਕੇ ਆਮ ਵਰਗ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ| ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾ ਰਾਏ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ‘ਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਤੇ ਲੋਕ ਮਾਰੂ ਨੀਤੀਆਂ ਕਾਰਨ ਵਿੱਦਿਆ, ਸਿਹਤ ਸਹੂਲਤਾਂ ਆਮ ਲੋਕਾਂ ਕੋਲੋਂ ਖੁੱਸਦੀਆਂ ਜਾ ਰਹੀਆਂ ਹਨ| ਸਾਥੀ ਜਾਮਾ ਰਾਏ ਨੇ 10 ਦਸੰਬਰ ਦੀ ਮਹਾਂ ਰੈਲੀ ਲਈ ਕਿਰਤੀ ਲੋਕਾਂ ਨੂੰ ਪਰਿਵਾਰਾਂ ਸਮੇਤ ਪਹੰੁਚਣ ਦੀ ਅਪੀਲ| ਇਸ ਮੌਕੇ ਬਲਦੇਵ ਸਿੰਘ ਪੰਡੋਰੀ, ਜਸਪਾਲ ਸਿੰਘ ਢਿੱਲੋਂ, ਸਰਵਨ ਸਿੰਘ ਸਰਪੰਚ ਬਜੀਦਪੁਰ, ਸੁਰਜੀਤ ਸਿੰਘ ਪ੍ਰਧਾਨ, ਦਵਿੰਦਰ ਸਿੰਘ, ਦਿਆਲ ਚੰਦ, ਬਲਕਾਰ ਸਿੰਘ, ਅਨਮੋਲ ਸ਼ਰਮਾ ਆਦਿ ਆਗੂਆਂ ਨੇ ਸੰਬੋਧਨ ਕੀਤਾ|

Scroll To Top