
ਫਿਲੌਰ, 24 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਅੱਜ ਪਿੰਡ ਕੰਗ ਅਰਾਈਆਂ ਵਿਖੇ ਸ਼ਹੀਦ ਜਰਨੈਲ ਸਿੰਘ ਅਤੇ ਮਹਿੰਦਰ ਪੱਪੀ ਦੀ ਸ਼ਹੀਦੀ ਬਰਸੀ ‘ਤੇ ਯਾਦ ਕੀਤਾ ਗਿਆ। ਇਸ ਮੌਕੇ ਪਾਰਟੀ ਕਾਰਕੁਨਾ ਦੇ ਇਕੱਠ ਨੂੰ ਆਰਐਮਪੀਆਈ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਤਹਿਸੀਲ ਸਕੱਤਰ ਸੰਤੋਖ ਸਿੰਘ ਬਿਲਗਾ, ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਨ ਜਰਨੈਲ ਫਿਲੌਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਢੇਸੀ ਨੇ ਸੰਬੋਧਨ ਕੀਤਾ। ਇਸ ਮੌਕੇ ਆਗੂਆਂ ਨੇ ਕਿਸਾਨ ਅੰਦੋਲਨ ਤੋਂ ਬਿਨ੍ਹਾਂ ਮਜ਼ਦੂਰਾਂ ਅਤੇ ਨੌਜਵਾਨਾਂ ਨੇ ਚਲਦੇ ਹੋਰ ਸੰਘਰਸ਼ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸ਼ਹੀਦ ਜਰਨੈਲ ਸਿੰਘ ਦੇ ਪੁੱਤਰ ਹਰਪ੍ਰੀਤ ਸਿੰਘ, ਪਰਿਵਾਰਕ ਮੈਂਬਰ ਸਰਬਜੀਤ ਸਿੰਘ ਢੇਸੀ, ਬਜ਼ੁਰਗ ਆਗੂ ਕਾਮਰੇਡ ਦੇਵ, ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਸਕੱਤਰ ਮੇਜਰ ਫਿਲੌਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਸਕੱਤਰ ਮੱਖਣ ਸੰਗਰਾਮੀ, ਸਰਪੰਚ ਰਾਮ ਲੁਭਾਇਆ, ਬਲਜਿੰਦਰ ਬੱਬੀ, ਹਰਦੇਵ ਸਿੰਘ ਘੁੜਕਾ, ਪਰਮਜੀਤ ਬੋਪਾਰਾਏ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਸ਼ਹੀਦੀ ਮਿਨਾਰ ‘ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ।