Now Reading
ਖੁਸ਼ਕ ਬੰਦਰਗਾਹ ਦੇ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਮੋਰਚੇ ਨੇ ਕੀਤੀ ਨਿੰਦਾ

ਖੁਸ਼ਕ ਬੰਦਰਗਾਹ ਦੇ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਮੋਰਚੇ ਨੇ ਕੀਤੀ ਨਿੰਦਾ

ਡੇਹਲੋਂ 24 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਮੈਨੇਜਮੈਟ ਵਲੋਂ ਇੱਥੇ ਕੰਮ ਕਰਦੇ ਮੁਲਾਜਮਾਂ ਦੀ ਛਾਂਟੀ ਕਰਨ ਦੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੂੰ ਮਿਲੀ, ਜਿਸ ਦੀ ਆਗੂਆਂ ਨੇ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ। ਮੋਰਚੇ ਦੇ ਆਗੂਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋ ਨੇ ਛਾਂਟੀ ਕੀਤੇ ਮੁਲਾਜ਼ਮਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਡਾਨੀਆਂ ਦੀ ਮੈਨੇਜਮੈਟ ਨੇ ਕਿਰਤ ਕਾਨੂੰਨਾਂ ਦੀ ਅਵੱਗਿਆ ਕਰਕੇ ਮੁਲਾਜ਼ਮਾਂ ਨੂੰ ਬਿਨ੍ਹਾਂ ਨੋਟਿਸ ਦਿੱਤੇ, ਬਿਨ੍ਹਾਂ ਕੋਈ ਹੋਰ ਕੰਪਨਸੇਸ਼ਨ ਦਿੱਤਿਆਂ ਨੌਕਰੀ ਤੋਂ ਜੁਆਬ ਦਿੱਤਾ ਹੈ। ਆਗੂਆਂ ਨੇ ਮੰਗ ਕੀਤੀ ਕਿ ਉਹਨਾਂ ਦੀ ਨੌਕਰੀ ਮੁੜ ਬਹਾਲ ਕੀਤੀ ਜਾਵੇ। ਉਹਨਾਂ ਕਿਹਾ ਕਿ ਉਹਨਾਂ ਕੋਲ ਸੂਚਨਾ ਹੈ ਕਿ ਅਡਾਨੀ ਇਸ ਪਲਾਂਟ ਨੂੰ ਕਿਸੇ ਹੋਰ ਕੰਪਨੀ ਨੂੰ ਠੇਕੇ ‘ਤੇ ਦੇ ਕੇ ਚਲਾਉਣਾ ਚਾਹੁੰਦੀ ਹੈ। ਅਡਾਨੀਆ ਵਲੋਂ ਗੇਟ ‘ਤੇ ਲੱਗਿਆ ਆਪਣਾ ਬੋਰਡ ਵੀ ਉਤਾਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਅਡਾਨੀਆਂ ਦੀ ਇਹ ਚਾਲ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ।
ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉਨਾ ਚਿਰ ਇਹ ਧਰਨਾ ਜਾਰੀ ਰਹੇਗਾ। ਅੱਜ ਦੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਲਗਾਤਾਰ ਚਲਦੇ ਧਰਨੇ ਦੀ ਅੱਜ ਪ੍ਰਧਾਨਗੀ ਮਹਿੰਦਰ ਕੌਰ ਨੇ ਕੀਤੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਸੁਖਵਿੰਦਰ ਕੌਰ, ਮਨਜੀਤ ਕੌਰ, ਚਰਨਜੀਤ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਬਲਦੇਵ ਸਿੰਘ ਧੂਰਕੋਟ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮਨਜੀਤ ਸਿੰਘ ਗੁੱਜਰਵਾਲ, ਗੁਰਮੀਤ ਸਿੰਘ, ਨਛੱਤਰ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਮੀਤ ਸਿੰਘ ਪੰਮੀ, ਚਮਕੌਰ ਸਿੰਘ ਛਪਾਰ, ਬਲਜੀਤ ਸਿੰਘ ਘੰਗਰਾਣਾ, ਜਤਿੰਦਰ ਸਿੰਘ, ਭਗਵੰਤ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਗੁਲਜਾਰ ਸਿੰਘ, ਸਾਹਦੀਪ ਯਾਦਵ, ਦਵਿੰਦਰ ਸਿੰਘ ਬਲੋਵਾਲ, ਸ਼ਿੰਦਰਪਾਲ ਸਿੰਘ, ਸੈਡੀ ਜੜਤੌਲੀ, ਬੱਬੂ ਜੜਤੌਲੀ, ਚਤਰ ਸਿੰਘ, ਸੋਹਣ ਸਿੰਘ, ਗੁਰਚਰਨ ਸਿੰਘ, ਰਣਧੀਰ ਸਿੰਘ, ਭਜਨ ਸਿੰਘ, ਰਾਜਵੀਰ ਸਿੰਘ, ਜਤਿੰਦਰ ਸਿੰਘ, ਸੋਹਣ ਸਿੰਘ, ਗੁਰਚਰਨ ਸਿੰਘ, ਹਾਕਮ ਸਿੰਘ, ਸਵਰਨਜੀਤ ਸਿੰਘ ਕਾਕਾ, ਅਮਰਜੀਤ ਸਿੰਘ, ਮਨਜੀਤ ਸਿੰਘ ਸੰਕਰ, ਗੁਰਨਾਮ ਸਿੰਘ ਬਲਜਿੰਦਰ ਸਿੰਘ ਗੁੱਜਰਵਾਲ ਆਦਿ ਹਾਜ਼ਰ ਸਨ।

Scroll To Top