
ਤਰਨ ਤਾਰਨ, 26 ਜੂਨ (ਸੰਗਰਾਮੀ ਲਹਿਰ ਬਿਊਰੋ)- ਖੱਬੀਆਂ ਪਾਰਟੀਆਂ ਵਲੋਂ ਮਹਿੰਗਾਈ ਵਿਰੁੱਧ 30 ਜੂਨ ਦੇ ਮੁਜ਼ਾਹਰੇ ਦੀਆਂ ਤਿਆਰੀਆਂ ਸਬੰਧੀ ਪਿੰਡ ਦੇਓ ‘ਚ ਡਾਕਟਰ ਸਤਨਾਮ ਸਿੰਘ ਦੇਓ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਬਲਦੇਵ ਸਿੰਘ ਪੰਡੋਰੀ, ਕਰਮ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਮਹਿੰਗਾਈ ਸਿਖਰਾਂ ਛੂਹ ਰਹੀ ਹੈ। ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦਾ ਜਿਉੂਣਾ ਦੁੱਭਰ ਹੋਇਆ ਪਿਆ ਹੈ। ਇਨ੍ਹਾਂ ਆਗੂਆਂ ਨੇ ਖੱਬੀਆ ਪਾਰਟੀਆਂ ਵੱਲੋਂ ਜ਼ਿਲ੍ਹਾ ਪੱਧਰੀ ਮਹਿੰਗਾਈ ਵਿਰੁੱਧ ਕੀਤੇ ਜਾ ਰਹੇ ਮੁਜ਼ਾਹਰੇ ‘ਚ ਗਾਂਧੀ ਪਾਰਕ ਤਰਨ ਤਾਰਨ ਵਿਖੇ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਕਰਮ ਸਿੰਘ, ਸਤਪਾਲ ਸਿੰਘ ਸੁਰਜੀਤ ਸਿੰਘ, ਪੂਰਨ ਸਿੰਘ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।