
ਗੁਰਦਾਸਪੁਰ, 10 ਸਤੰਬਰ (ਸੰਗਰਾਮੀ ਲਹਿਰ ਬਿਊਰੋ) ਸਥਾਨਕ ਰੇਲਵੇ ਸਟੇਸ਼ਨ ਉੱਪਰ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ 344ਵੇਂ ਦਿਨ ਅੱਜ 261ਵੇਂ ਜਥੇ ਨੇ ਭੁੱਖ ਹੜਤਾਲ ਰੱਖੀ।
ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਗੁਰਦੇਵ ਸਿੰਘ ਤਿਬੜੀ, ਸੁਰਿੰਦਰ ਸਿੰਘ ਤਿੱਬੜੀ, ਬਾਬਾ ਗੁਰਮੇਜ ਸਿੰਘ ਤਿਬੜੀ, ਸੰਤੋਖ ਸਿੰਘ ਗੂੰਜੀਆਂ, ਦਰਸ਼ਨ ਸਿੰਘ ਗੂੰਜੀਆਂ, ਬਲਬੀਰ ਸਿੰਘ ਫਤਹਿ ਨੰਗਲ, ਗੁਰਮੀਤ ਸਿੰਘ ਤਿੱਬੜੀ, ਗੁਰਜਿੰਦਰ ਸਿੰਘ ਪੀਰ ਦੀ ਸੈਨ ਆਦਿ ਨੇ ਇਸ ਵਿੱਚ ਹਿੱਸਾ ਲਿਆ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਐੱਸਪੀ ਸਿੰਘ ਗੋਸਲ, ਮੱਖਣ ਸਿੰਘ ਕੁਹਾੜ, ਗੁਰਦੀਪ ਸਿੰਘ ਮੁਸਤਫ਼ਾਬਾਦ, ਰਘਬੀਰ ਸਿੰਘ ਚਾਹਲ, ਨਿਰਮਲ ਸਿੰਘ ਬਾਠ, ਸੁਖਦੇਵ ਸਿੰਘ ਗੋਸਲ, ਮਲਕੀਅਤ ਸਿੰਘ ਬੁੱਢਾ ਕੋਟ, ਕੁਲਜੀਤ ਸਿੰਘ ਸਿੱਧਵਾਂ ਜਮੀਤਾਂ, ਨੰਬਰਦਾਰ ਕਰਨੈਲ ਸਿੰਘ ਭੁਲੇਚੱਕ, ਹਰਦਿਆਲ ਸਿੰਘ ਸੰਧੂ, ਗੁਰਮੀਤ ਸਿੰਘ ਥਾਣੇਵਾਲ, ਅਜੀਤ ਸਿੰਘ ਹੁੰਦਲ ਆਦਿ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਇਸ ਵੇਲੇ ਚੋਣਾਂ ਵੱਲ ਧਿਆਨ ਦੇਣ ਦੀ ਥਾਂ ਕਿਸਾਨਾਂ ਦੇ ਚੱਲ ਰਹੇ ਇਤਿਹਾਸਕ ਮਹਾਂਯੁੱਧ ਵੱਲ ਧਿਆਨ ਦੇਣਾ ਚਾਹੀਦਾ ਹੈ।
ਆਗੂਆਂ ਨੇ ਆਖਿਆ ਕਿ ਇਹ ਵਕਤ ਹੈ ਜਦ ਸਾਰੇ ਧਰਮਾਂ, ਜਾਤਾਂ, ਮਜ਼੍ਹਬਾਂ ਅਤੇ ਸਿਆਸੀ ਸੋਚਾਂ ਤੋਂ ਉਪਰ ਉੱਠ ਕੇ ਕਾਲੇ ਕਾਨੂੰਨ ਰੱਦ ਕਰਾਉਣ ਅਤੇ ਐੱਮਐੱਸਪੀ ਨੂੰ ਕਾਨੂੰਨੀ ਦਰਜਾ ਦਿਵਾਉਣ ਲਈ ਇਸ ਕਿਸਾਨ ਮੋਰਚੇ ਨੂੰ ਸਫ਼ਲ ਕਰਨ ਵਾਸਤੇ ਇਕਮੁੱਠ ਹੋ ਕੇ ਸਾਰੇ ਯਤਨ ਕਰਨੇ ਚਾਹੀਦੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਹਰ ਪ੍ਰੋਗਰਾਮ ਨੂੰ ਲਾਗੂ ਕਰਨ ਵਾਸਤੇ ਰਾਤ ਦਿਨ ਇੱਕ ਕਰਨਾ ਹੋਵੇਗਾ। ਆਗੂਆਂ ਮਨੋਹਰ ਲਾਲ ਖੱਟੜ ਨੂੰ ਚਿਤਾਵਨੀ ਦਿੱਤੀ ਕਿ ਅਗਰ ਉਸ ਨੇ ਜਨਰਲ ਡਾਇਰ ਦੇ ਵਾਰਸ ਸਾਬਕਾ ਐੱਸ ਡੀ ਐੱਮ ਸਿਨਹਾ ਨੂੰ ਨੌਕਰੀ ਤੋਂ ਬਰਖਾਸਤ ਨਾ ਕੀਤਾ ਅਤੇ ਉਸ ਵਿਰੁੱਧ ਐਫਆਈਆਰ ਦਰਜ ਨਾ ਕੀਤੀ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਪੂ ਮਹਿੰਦਰ ਸਿੰਘ ਲੱਖਣ ਖੁਰਦ, ਦਵਿੰਦਰ ਸਿੰਘ ਖਹਿਰਾ, ਤਰਸੇਮ ਸਿੰਘ ਹਯਾਤਨਗਰ, ਹਰਭਜਨ ਸਿੰਘ ਗੁਰਦਾਸਪੁਰ, ਬਲਵੰਤ ਸਿੰਘ ਗੁਰਦਾਸਪੁਰ, ਹੀਰਾ ਸਿੰਘ ਸੈਣੀ, ਸੰਤ ਬੁਢਾ ਸਿੰਘ ਆਦਿ ਵੀ ਹਾਜ਼ਰ ਸਨ।