Now Reading
ਗੁਰਾਇਆ ‘ਚ ਭੁੱਖ ਹੜਤਾਲ ਕੀਤੀ

ਗੁਰਾਇਆ ‘ਚ ਭੁੱਖ ਹੜਤਾਲ ਕੀਤੀ

ਗੁਰਾਇਆ, 30 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਦਿੱਲੀ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਇਥੇ ਭੁੱਖ ਹੜਤਾਲ ਕਰਕੇ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਤਹਿਤ ਇੱਥੋਂ ਦੇ ਮੁੱਖ ਚੌਕ ‘ਚ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ ਨੇ ਆਪਣੇ ਸਾਥੀਆਂ ਸਮੇਤ ਭੁੱਖ ਹੜਤਾਲ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਹ ਕਾਲ ਦਿੱਤੀ ਗਈ ਸੀ ਕਿ ਪੂਰੇ ਦੇਸ਼ ਵਿੱਚ ਭੁੱਖ ਹੜਤਾਲ ਕਰਕੇ ਸਦਭਾਵਨਾ ਦਿਵਸ ਮਨਾਇਆ ਜਾਵੇ। ਉਨ੍ਹਾ ਅੱਗੇ ਕਿਹਾ ਕਿ ਕੇਂਦਰ ਸਰਕਾਰ 26 ਜਨਵਰੀ ਨੂੰ ਜਿਹੜੀ ਘਟਨਾ ਨੂੰ ਅੰਜਾਮ ਦੇਕੇ ਸਾਡੀ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੀ ਹੈ ਉਸ ਨੂੰ ਹੋਰ ਮਜਬੂਤ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਹ ਸੱਦਾ ਦਿੱਤਾ ਗਿਆ ਸੀ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦਿੱਲੀ ਧਰਨੇ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਅੰਦੋਲਨ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਇਸ ਭੁੱਖ ਹੜਤਾਲ ‘ਚ ਰੁੜਕਾ ਕਲਾਂ, ਸੂਰਜਾ ਆਦਿ ਸਮੇਤ ਹੋਰ ਨੇੜੇ ਦੇ ਪਿੰਡਾਂ ‘ਚੋਂ ਸਾਥੀਆਂ ਨੇ ਸ਼ਮੂਲੀਅਤ ਕੀਤੀ।

Scroll To Top