ਬਟਾਲਾ : ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਪਿੰਡ ਚਾਹਲ ਕਲਾਂ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਸਭਾ ਦੇ ਸੂਬਾ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਇਸ ਮੌਕੇ 17 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ‘ਚ ਬੀਬੀ ਸ਼ਿੰਦਰ ਕੌਰ ਨੂੰ ਪ੍ਰਧਾਨ ਅਤੇ ਰਾਜਵਿੰਦਰ ਕੌਰ ਨੂੰ ਸਕੱਤਰ ਚੁਣਿਆਂ ਗਿਆ।