ਡੇਹਲੋ, 11 ਫਰਵਰੀ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਰਾਓ ਵਿਖੇ ਕੀਤੀ ਜਾ ਰਹੀ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਲਈ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਤੋਂ ਵੀ ਕਾਫਲਾ ਰਵਾਨਾ ਹੋਇਆ। ਇਸ ਕਾਫਲੇ ਦੀ ਅਗਵਾਈ ਗੁਰਜੀਤ ਸਿੰਘ ਪੰਮੀ, ਗੁਰਉਪਦੇਸ਼ ਸਿੰਘ, ਅਮਰੀਕ ਸਿੰਘ ਜੜਤੌਲੀ, ਧਰਮਿੰਦਰ ਸਿੰਘ, ਸੁਰਜੀਤ ਸਿੰਘ ਸੀਲੋ ਨੇ ਕੀਤੀ। ਅਡਾਨੀਆ ਦੀ ਖੁਸ਼ਕ ਬੰਦਰਗਾਹ ‘ਤੇ ਚੱਲ ਰਿਹਾ ਲਗਾਤਾਰ ਧਰਨਾ ਵੀ ਜਾਰੀ ਹੈ।
