
ਸਿੰਘੂ ਬਾਰਡਰ, 12 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ, ਜਨਵਾਦੀ ਇਸਤਰੀ ਸਭਾ ਪੰਜਾਬ ਤੇ ਜੇਪੀਐੱਮਓ ਚ ਸ਼ਾਮਲ ਹੋਰ ਜਥੇਬੰਦੀਆਂ ਵੱਲੋਂ ਮੋਮਬੱਤੀਆਂ ਬਾਲ ਕੇ ਮਾਰਚ ਕੀਤਾ ਗਿਆ। ਜਿਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਸਾਥੀ ਜਗਤਾਰ ਸਿੰਘ ਚਕੋਹੀ ਲੁਧਿਆਣਾ ਵੱਲੋਂ ਕੀਤੀ ਗਈ।