
ਫ਼ਰੀਦਕੋਟ- ਜਨਵਾਦੀ ਇਸਤਰੀ ਸਭਾ ਵੱਲੋਂ ਇੱਥੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਤਹਿਤ ਸਭਾ ਦੀਆਂ ਸਰਗਰਮੀਆਂ ਅਤੇ ਔਰਤਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਨੂੰ ਉਚੇਚੇ ਤੌਰ ‘ਤੇ ਜਨਵਾਦੀ ਇਸਤਰੀ ਸਭਾ ਦੇ ਸੂਬਾ ਜਨਰਲ ਸਕੱਤਰ ਭੈਣ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ, ਸਕੱਤਰ ਪਰਮਜੀਤ ਕੌਰ, ਨਸੀਬ ਕੌਰ, ਸਰਬਜੀਤ ਕੌਰ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।