ਤਰਨ ਤਾਰਨ – ਜਮਹੂਰੀ ਕਿਸਾਨ ਸਭਾ ਵੱਲੋਂ ਖੰਡ ਮਿੱਲ ਸੇਰੋਂ ਨੂੰ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਅੱਜ ਸੈਂਕੜੇ ਕਿਸਾਨਾਂ ਨੇ ਹਲਕਾ ਤਰਨ ਤਾਰਨ ਦੇ ਵਿਧਾਇਕ ਦੀ ਕੋਠੀ ਅੱਗੇ ਧਰਨਾ ਦਿੱਤਾ ਅਤੇ ਖੰਡ ਮਿੱਲ ਚਾਲੂ ਕਰਵਾਉਣ ਲਈ ਮੰਗ ਪੱਤਰ ਦਿੱਤਾ। ਇਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਦੇ ਆਗੂ ਜਸਬੀਰ ਸਿੰਘ, ਚਰਨਜੀਤ ਸਿੰਘ ਬਾਠ, ਲੱਖਾ ਸਿੰਘ ਮੰਨਣ, ਮਨਜੀਤ ਸਿੰਘ ਬੱਗੂ, ਬੁੱਧ ਸਿੰਘ ਪੱਖੋਕੇ, ਜੁਗਿੰਦਰ ਸਿੰਘ ਮਾਨੋਚਾਹਲ, ਸੁਰਿੰਦਰ ਸਿੰਘ, ਗੁਰਿੰਦਰ ਸਿੰਘ ਆਦਿ ਨੇ ਕੀਤੀ। ਇਸ ਮੌਕੇ ਧਰਨੇ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਪਰਗਟ ਸਿੰਘ ਜਾਮਾਰਾਏ, ਮੁਖਤਾਰ ਸਿੰਘ ਮੱਲ੍ਹਾ ਅਤੇ ਚਰਨਜੀਤ ਸਿੰਘ ਬਾਠ ਨੇ ਸੰਬੋਧਨ ਕੀਤਾ।