Now Reading
ਜਮਹੂਰੀ ਕਿਸਾਨ ਸਭਾ ਪੰਜਾਬ ਤੇ ਸਾਂਝੀ ਸੰਘਰਸ਼ ਕਮੇਟੀ ਵਲੋਂ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ

ਜਮਹੂਰੀ ਕਿਸਾਨ ਸਭਾ ਪੰਜਾਬ ਤੇ ਸਾਂਝੀ ਸੰਘਰਸ਼ ਕਮੇਟੀ ਵਲੋਂ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ

ਮੁਕੇਰੀਆਂ, 25 ਮਈ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਮੋਰਚੇ ਦੇ ਸੱਦੇ ‘ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ 26 ਮਈ ਨੂੰ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਅੱਜ ਇਲਾਕੇ ਦੇ ਪਿੰਡਾਂ ਗੁਰਦਾਸਪੁਰ, ਹਿਆਤਪੁਰ , ਕੋਟਲੀ ਖਾਸ, ਲਾਡਪੁਰ, ਕੁੱਲੀਆਂ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਸਿੰਬਲੀ ਨੇ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਾਉਣ ਦੀ ਲੜਾਈ ਨੂੰ ਪੂਰੇ ਛੇ ਮਹੀਨੇ ਹੋ ਗਏ ਹਨ ਪਰ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਅਧੀਨ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ ਛੱਬੀ ਮਈ ਨੂੰ ਪੂਰੇ ਭਾਰਤ ਵਿਚ ਕਾਲੇ ਝੰਡਿਆਂ ਨਾਲ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ। ਇਸ ਸਮੇਂ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਛੱਬੀ ਮਈ ਨੂੰ ਸਾਰੇ ਕਿਸਾਨ ਮਜ਼ਦੂਰ ਆਪਣਿਆਂ ਘਰਾਂ ਉੱਪਰ ਕਾਲੇ ਝੰਡੇ ਲਾਉਣ ਅਤੇ ਹਰ ਪਿੰਡ ਪਿੰਡ ਮੋਦੀ ਸ਼ਾਹ ਜੋੜੀ ਦੀਆਂ ਅਰਥੀਆਂ ਸਾੜੀਆਂ ਜਾਣ। ਇਸ ਇੰਦਰਜੀਤ ਸਿੰਘ, ਜਰਨੈਲ ਸਿੰਘ, ਹਰਦੇਵ, ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਜਗਦੀਪ ਸਿੰਘ, ਕਰਨੈਲ ਸਿੰਘ, ਮਿੰਟੂ, ਮਾਸਟਰ ਯੋਧ ਸਿੰਘ, ਹਰਜੀਤ ਸਿੰਘ ਆਦਿ ਆਗੂ ਹਾਜ਼ਰ ਸਨ।

Scroll To Top